Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:39 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਗੁਰਦਾਸਪੁਰ : ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਸ (ਡੀ. ਜੀ. ਪੀ.) ਨੂੰ ਚਿੱਠੀ ਲਿਖ ਕੇ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਵਲੋਂ ਡੀ. ਜੀ. ਪੀ. ਨੂੰ ਲਿਖੀ ਗਈ ਚਿੱਠੀ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਤੁਸੀ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰੋਗੇ। ਅੱਜ ਸਮੁੱਚੀ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵਲ ਵੇਖ ਰਹੀ ਹੈ ਕਿ ਤੁਸੀ ਕੀ ਕਾਰਵਾਈ ਕਰਦੇ ਹੋ? ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਨ੍ਹਾਂ ਦੇ ਸਤਿਕਾਰਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜੋ ਅਪਮਾਨ ਜਨਕ ਸ਼ਬਦਾਵਲੀ ਵਰਤੀ ਗਈ,ਜੋ ਸਿੱਖ ਕੌਮ ਨੂੰ ਪ੍ਰਵਾਨਿਤ ਨਹੀਂ । ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਭਰੇ ਮਨ ਨਾਲ ਜਜ਼ਬਾਤੀ ਹੋ ਕੇ ਮੀਡੀਆ ਵਿੱਚ ਰੂਬਰੂ ਹੋ ਕੇ ਦੱਸਿਆ। ਜਿਸ ਨਾਲ ਇਕੱਲਾ ਮੇਰਾ ਹੀ ਨਹੀਂ ਸਮੁੱਚੀ ਸਿੱਖ ਕੌਮ ਦਾ ਹਿਰਦਾ ਅੰਦਰ ਤੱਕ ਵਲੂੰਧਰਿਆ ਗਿਆ। ਜਥੇਦਾਰ ਸਾਹਿਬ ਨੇ ਵਿਰਸਾ ਸਿੰਘ ਵਲਟੋਹਾ `ਤੇ ਅਤਿ ਘਟੀਆ ਸ਼ਬਦਾਵਲੀ ਵਰਤਣ ਡਰਾਉਣ ਧਮਕਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਘਟਨਾਕ੍ਰਮ ਪਿੱਛੇ ਵੱਡਾ ਹੱਥ ਸ਼੍ਰੋਮਣੀ ਅਕਾਲੀ ਦਲ ਦੇ ਦੋਸਤ ਮੀਡੀਆ / ਆਈ ਟੀ ਵਿੰਗ ਦਾ ਹੈ ਜਿਸ ਨੇ ਮੇਰੀ, ਮੇਰੇ ਪਰਵਾਰ ਦੀ, ਮੇਰੀ ਜਾਤੀ, ਮੇਰੀਆਂ ਧੀਆਂ ਤੇ ਸਿੱਖਾਂ ਦੇ ਤਖ਼ਤ ਸਹਿਬਾਨ ਦੀ ਕਿਰਦਾਰਕੁਰਸੀ ਕਰਨ ਦੀ ਘਿਨਾਉਣੀ ਹਰਕਤ ਕੀਤੀ ਹੈ ਜਿਸਨੂੰ ਮੈਂ ਬਰਦਾਸ਼ਤ ਨਹੀਂ ਕਰ ਸਕਦਾ ਇਸ ਲਈ ਮੈਂ ਆਪਣੇ ਅਹੁਦੇ ਤੇ ਅਸਤੀਫ਼ਾ ਦੇ ਰਿਹਾ ਹਾਂ । ਉਨ੍ਹਾਂ ਅੱਗੇ ਲਿਖਿਆ ਕਿ ਜਿ਼ਕਰਯੋਗ ਹੈ ਕਿ ਇਸ ਸ਼ੋਸ਼ਲ ਮੀਡੀਆ ਦੇ ਆਈ ਟੀ ਵਿੰਗ ਦੀ ਕਮਾਂਡ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਦੇ ਹੱਥਾਂ ਵਿੱਚ ਹੈ। ਮੈਂ ਇੱਕ ਨਿਮਾਣਾ ਗੁਰੂ ਦਾ ਸਿੱਖ ਹੋਣ ਦੇ ਨਾਤੇ, ਭਾਵੇਂ ਇੱਕ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹਾਂ ਪਰ ਸਭ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਅਤੇ ਸਿੱਖ ਕੌਮ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਿਪਤ ਹਾਂ। ਮੈਂ ਵੀ ਧੀਆਂ ਦਾ ਬਾਪ ਹਾਂ । ਮੇਰੇ ਕੋਲੋਂ ਕੱਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਬੋਲੇ ਲਫ਼ਜ਼ ਸਹਿਣ ਨਹੀਂ ਹੋਏ ਤੇ ਸਾਰੀ ਰਾਤ ਬੇਚੈਨੀ ਵਿੱਚ ਗੁ਼ਜ਼ਾਰਣ ਤੋਂ ਬਾਅਦ ਇਹ ਪੱਤਰ ਲਿਖ ਰਿਹਾ ਹਾਂ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਬਿਆਨਾਂ ਅਨੁਸਾਰ ਕਾਨੂੰਨੀ ਤੌਰ ਤੇ ਬਣਦੀਆਂ ਧਰਾਵਾਂ ਅਨੁਸਾਰ ਵਿਰਸਾ ਵਲਟੋਹਾ, ਅਕਾਲੀ ਦਲ ਆਈ ਟੀ ਵਿੰਗ ਅਤੇ ਅਕਾਲੀ ਸੁਪਰੀਮੋ ਵਿਰੁੱਧ ਪਰਚਾ ਦਰਜ ਕੀਤਾ ਜਾਵੇ, ਮੈਂ ਤੁਹਾਨੂੰ ਨਿਮਰਤਾ ਸਾਹਿਤ ਬੇਨਤੀ ਕਰਦਾ ਹਾਂ ਕਿ ਇਸ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਨੂੰ ਰਾਜਨੀਤੀ ਤੋਂ ਪਰੇ ਰੱਖਕੇ ਸਹੀ ਤੇ ਉਚਿਤ ਕਾਰਵਾਈ ਕੀਤੀ ਜਾਵੇ ।ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਹਨਾਂ ਸਾਰੇ ਛੋਟੇ ਤੇ ਵੱਡੇ ਆਗੂਆਂ ਵਿਰੁੱਧ ਬਣਦੀ ਕਾਰਵਾਈ ਜ਼ਰੂਰ ਕਰੋਗੇ ।

Advertisement
Advertisement
Advertisement
Advertisement
Scroll to Top