Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਕੀਤੀ ਭੇਟ
ਦਿੜ੍ਹਬਾ, 17 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ । ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਦੇ ਅਧਿਕਾਰ ਉੱਤੇ ਜ਼ੋਰ ਦਿੱਤਾ, ਇਸ ਲਈ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਗਟ ਦਿਵਸ ਨੂੰ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਹਨਾਂ ਵੱਲੋਂ ਦਿੱਤਾ ਗਿਆ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ । ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤਾਂ ਵੱਲੋ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਤ ਵੀ ਕੀਤਾ ਗਿਆ।

Advertisement
Advertisement
Advertisement
Advertisement
Scroll to Top