Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:18 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਚੰਡੀਗੜ੍ਹ, 18 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top