Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:25 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅਚਨਚੇਤ ਲੁਧਿਆਣਾ ਪਹੁੰਚ ਕੀਤੀ ਵਿਸ਼ੇਸ਼ ਨਾਕਿਆਂ ਦੀ ਚੈਕਿੰਗ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅਚਨਚੇਤ ਲੁਧਿਆਣਾ ਪਹੁੰਚ ਕੀਤੀ ਵਿਸ਼ੇਸ਼ ਨਾਕਿਆਂ ਦੀ ਚੈਕਿੰਗ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅਚਨਚੇਤ ਲੁਧਿਆਣਾ ਪਹੁੰਚ ਕੀਤੀ ਵਿਸ਼ੇਸ਼ ਨਾਕਿਆਂ ਦੀ ਚੈਕਿੰਗ
ਲੁਧਿਆਣਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਕੇ ’ਤੇ ਚੈਕਿੰਗ ਕਰ ਰਹੇ ਡਰਾਈਵਰਾਂ ਨਾਲ ਵੀ ਗੱਲਬਾਤ ਕੀਤੀ। ਡੀ. ਜੀ. ਪੀ. ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ। ਜਿ਼ਲ੍ਹਾ ਪੁਲਸ ਪ੍ਰਸ਼ਾਸਨ ਨੂੰ ਜਿਵੇਂ ਹੀ ਡੀ. ਜੀ. ਪੀ. ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦੀ ਸੂਚਨਾ ਮਿਲੀ ਤਾਂ ਤੁਰੰਤ ਪੁਲਸ ਫੋਰਸ ਸੜਕਾਂ ’ਤੇ ਤਾਇਨਾਤ ਕਰ ਦਿੱਤੇ ਗਏ। ਪੁਲਸ ਮੁਲਾਜ਼ਮਾਂ ਨੇ ਹਰ ਚੌਰਾਹੇ ’ਤੇ ਨਾਕਾਬੰਦੀ ਕਰ ਦਿੱਤੀ।ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ’ਤੇ ਸਪੈਸ਼ਲ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੀ. ਜੀ. ਪੀ. ਯਾਦਵ ਦਾ ਕਾਫ਼ਲਾ ਉੱਥੇ ਹੀ ਰੁਕ ਗਿਆ। ਉਨ੍ਹਾਂ ਡਰਾਈਵਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਕਦੇ ਕਿਸੇ ਪੁਲਸ ਮੁਲਾਜ਼ਮ ਨੇ ਚੈਕਿੰਗ ਦੌਰਾਨ ਨਾਕੇ `ਤੇ ਕੋਈ ਦੁਰਵਿਵਹਾਰ ਤਾਂ ਨਹੀਂ ਕੀਤਾ।ਗੌਰਵ ਯਾਦਵ ਨੇ ਲੋਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ `ਤੇ ਪੁਲਸ ਦੇ ਕੰਮਕਾਜ ਦੀ ਵੀ ਜਾਂਚ ਕੀਤੀ। ਲੋਕਾਂ ਨੇ ਡੀ. ਜੀ. ਪੀ. ਯਾਦਵ ਨੂੰ ਕਿਹਾ ਕਿ ਪੁਲਸ ਦੀ ਬਦੌਲਤ ਹੀ ਉਹ ਸ਼ਹਿਰ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਡੀ. ਜੀ. ਪੀ. ਯਾਦਵ ਨੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪੁਲਸ ਵੱਲੋਂ ਚੈਕਿੰਗ ਲਈ ਲਗਾਏ ਗਏ ਰਜਿਸਟਰ ਵੀ ਚੈੱਕ ਕੀਤੇ।ਪੁਲਸ ਮੁਲਾਜ਼ਮਾਂ ਨੇ ਡੀ. ਜੀ. ਪੀ. ਯਾਦਵ ਨੂੰ ਅਪਰਾਧੀਆਂ ਨੂੰ ਰੋਕਣ ਲਈ ਐਪ ਬਾਰੇ ਵੀ ਜਾਣਕਾਰੀ ਦਿੱਤੀ। ਡੀ. ਜੀ. ਪੀ. ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਚੈਕਿੰਗ ਜਾਰੀ ਰਹੇਗੀ।ਉਕਤ ਪੁਲਸ ਨੇ ਸਪੈਸ਼ਲ ਨਾਕੇ ਦੌਰਾਨ 5 ਦੋ ਪਹੀਆ ਵਾਹਨਾਂ ਦੇ ਤਿੰਨ ਵਾਰ ਚਲਾਨ ਕੱਟੇ, ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਜੋ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਹੇ ਸਨ।

Advertisement
Advertisement
Advertisement
Advertisement
Scroll to Top