Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਕਿਹਾ- ਮੁਕੱਦਮੇ ਦੇ ਜਲਦੀ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ । ਈ ਡੀ ਨੇ 24 ਅਗਸਤ, 2017 ਨੂੰ ਸੀਬੀਆਈ ਦੁਆਰਾ ਦਰਜ ਐਫਆਈਆਰ ਦੇ ਆਧਾਰ ‘ਤੇ ਜੈਨ ਦੇ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ । ਈ ਡੀ ਨੇ ਦੋਸ਼ ਲਾਇਆ ਸੀ ਕਿ ਸਤੇਂਦਰ ਨੇ ਉਸ ਨਾਲ ਜੁੜੀਆਂ 4 ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਕੀਤੀ । ਈ ਡੀ ਨੇ ਦੋਸ਼ ਲਾਇਆ ਸੀ ਕਿ ਜੈਨ ਨੇ 14 ਫਰਵਰੀ 2015 ਤੋਂ 31 ਮਈ 2017 ਦਰਮਿਆਨ ਕਈ ਲੋਕਾਂ ਦੇ ਨਾਂ ‘ਤੇ ਚੱਲ ਜਾਇਦਾਦਾਂ ਖਰੀਦਣ ਲਈ ਇਨ੍ਹਾਂ ਫਰਜ਼ੀ ਕੰਪਨੀਆਂ ਰਾਹੀਂ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਦਿੱਲੀ ਅਤੇ ਇਸ ਦੇ ਆਸ-ਪਾਸ ਖੇਤੀ ਵਾਲੀ ਜ਼ਮੀਨ ਦੀ ਖਰੀਦਦਾਰੀ ਲਈ ਕਰਜ਼ਾ ਮੋੜਨ ਲਈ ਵਰਤਿਆ ਜਾਂਦਾ ਸੀ । ਜਾਂਚ ਏਜੰਸੀ ਨੇ ਦੋਸ਼ ਲਗਾਇਆ ਸੀ ਕਿ ਮਾਮਲੇ ‘ਚ ਸਤੇਂਦਰ ਤੋਂ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਹ ਤਸੱਲੀਬਖਸ਼ ਹਿਸਾਬ ਨਹੀਂ ਦੇ ਸਕਿਆ। ਸਤੇਂਦਰ ਤੋਂ ਇਲਾਵਾ ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸਨਿਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਤੇਂਦਰ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top