Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ

ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪੁਰਾਣੀ ਪੁਲਿਸ ਲਾਈਨ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ
ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ
ਪਟਿਆਲਾ 22 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ । ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ । ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top