Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਮਲਟੀਪਰਪਜ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਮਲਟੀਪਰਪਜ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਮਲਟੀਪਰਪਜ ਸਕੂਲ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ
– ਮਪਿਆਂ ਲਈ ਚਾਹ ਪਾਣੀ ਦਾ ਕੀਤਾ ਵਿਸ਼ੇਸ਼ ਪ੍ਰਬੰਧ
ਪਟਿਆਲਾ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਮੈਗਾ ਪੀਟੀਐਮ (ਮਾਪੇ ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਨੂੰ ਲੈ ਕੇ ਵਿਦਿਆਰਥੀਆਂ ਸਮੇਤ ਮਾਪਿਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਮੈਗਾ ਪੀਟੀਐਮ ਦਾ ਉਪਰਾਲਾ ਇੱਕ ਸ਼ਾਨਦਾਰ ਤੇ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵੀ ਸਕੂਲ ’ਚ ਮਾਪਿਆਂ ਦਾ ਸਵਾਗਤ ਕਰਨ ਲਈ ਪਹੁੰਚੀ ਹੋਈ ਸੀ। ਮਾਪਿਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਤਰਾਂ ਦੀ ਮਾਪੇ ਅਧਿਆਪਕ ਮਿਲਣੀ ਉਨ੍ਹਾਂ ਲਈ ਬੜੀ ਸੰਤੁਸ਼ਟੀ ਜਨਕ ਹੁੰਦੀ ਹੈ ਜਿੱਥੇ ਉਂਨ੍ਹਾਂ ਨੂੰ ਆਪਣੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਪਤਾ ਚਲਦਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਨੂੰ ਮਾਪਿਆਂ ਦੇ ਸਵਾਗਤ ਲਈ ਜਿੱਥੇ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ, ਉਥੇ ਹੀ ਉਨ੍ਹਾਂ ਲਈ ਚਾਹ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਹਿਤੇਸ਼ ਵਾਲੀਆ, ਕੋਚ ਅਮਰਜੋਤ ਸਿੰਘ, ਹਰਿੰਦਰ ਕੌਰ, ਵੈਭਵ ਵਿਆਸ, ਸੰਜੇ ਠਾਕੁਰ, ਡਾ. ਪੁਸ਼ਵਿੰਦਰ ਕੌਰ, ਮੋਨਿਕਾ ਸਲਦੀ, ਸੁਖਵਿੰਦਰ ਕੌਰ, ਜਤਿੰਦਰਪਾਲ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ ਬੀਰੋਕੇ, ਜਪਇੰਦਰਪਾਲ ਸਿੰਘ ਸਮੇਤ ਹੋਰ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜਰ ਸਨ।

Advertisement
Advertisement
Advertisement
Advertisement
Scroll to Top