Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਨੀਅਰ ਆਈ. ਏ. ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਸੀਨੀਅਰ ਆਈ. ਏ. ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ’ ਸਬੰਧੀ ਕੀਤੀ ਸਖ਼ਤ ਹਦਾਇਤ
ਪਟਿਆਲਾ 22 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top