Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ । ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਗੋਦਾਮ ਖਾਲੀ ਨਹੀ ਕਰ ਰਿਹਾ । ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੇਂਦਰ ਸਰਕਾਰ ਨੇ ਜੋ ਹਾਲਤ ਕੀਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਇਸ ਗੱਲ ਦਾ ਜਵਾਬ ਵੀ ਉਹ ਕੇਂਦਰ ਸਰਕਾਰ ਨੂੰ ਬਹੁਤ ਜਲਦੀ ਦੇਣਗੇ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਦੇ ਜੋ ਹਾਲਾਤ ਬਣਾਏ ਗਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਹੁਣ ਲੋਕ ਹੀ ਜਵਾਬ ਦੇਣਗੇ ਕਿਉਂਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਅਸਲੀ ਜਿੰਮੇਵਾਰ ਕੌਣ ਹੈ ।

Advertisement
Advertisement
Advertisement
Advertisement
Scroll to Top