Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ
24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ
ਕੈਬਨਿਟ ਮੰਤਰੀ ਨੇ ਸਾਫ ਸਫਾਈ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਲਈ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਦਿੱਤੇ ਨਿਰਦੇਸ਼
ਚੰਡੀਗੜ੍ਹ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ । ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ । ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਤੀ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਇਸ ਕੰਮ ਲਈ ਸਾਰਾ ਸਥਾਨਕ ਸਰਕਾਰਾਂ ਵਿਭਾਗ ਅਤੇ ਫੀਲਡ ਵਿੱਚ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਦਾ ਪੂਰਾ ਸਹਿਯੋਗ ਆਪ ਨੂੰ ਮਿਲੇਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸ ਲਈ ਸਵੱਛਤਾ ਪੰਦਰਵਾੜੇ ਮੁਹਿੰਮ ਵਿੱਚ ਜਿੱਥੇ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੁਲੀਅਤ ਯਕੀਨੀ ਬਣਾਈ ਜਾਵੇ, ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਪੰਦਰਵਾੜੇ ਵਿੱਚ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ । ਪੀ ਐਮ ਆਈ ਡੀ ਸੀ ਦੇ ਸੀਈਉ ਦੀਪਤੀ ਉੱਪਲ ਨੇ ਕਿਹਾ ਕਿ ਸਵੱਛਤਾ ਪੰਦਰਵਾੜਾ ਦਾ ਉਦੇਸ਼ ਦੀਵਾਲੀ ਦੇ ਮੌਕੇ ਸਾਰੀ ਸ਼ਹਿਰੀ ਸਥਾਨਕ ਇਕਾਈਆਂ ਨੂੰ ਸਾਫ ਸੁਥਰਾ ਬਣਾਉਣਾ ਹੈ। ਇਸ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸੈਨਟਰੀ ਇੰਸਪੈਕਟਰ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸਵੱਛਤਾ ਪੰਦਰਵਾੜਾ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ । ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸਾਫ ਸਫਾਈ ਦਾ ਕੰਮ ਵਿੱਚ ਲਗਨ ਅਤੇ ਪੂਰੀ ਤਨਦੇਹੀ ਨਾਲ ਕੀਤਾ ਜਾਵੇ ।

Advertisement
Advertisement
Advertisement
Advertisement
Scroll to Top