Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ
ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਲਈ ਕੇਂਦਰ ਸਰਕਾਰ ਦੀ ਢਿੱਲ ਨੂੰ ਜਿੰਮੇਵਾਰ ਠਹਿਰਾਇਆ ਹੈ । ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਮਾਪੇ- ਅਧਿਆਪਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਕਮੀ-ਪੇਸ਼ੀ ਨਹੀਂ ਹੈ ਅਤੇ ਅੱਜ ਮੁੱਖ ਮੰਤਰੀ ਸਮੇਤ ਸੂਬੇ ਦੀ ਸਮੁੱਚੀ ਵਜ਼ਾਰਤ ਮੰਡੀਆਂ ਵਿਚ ਗਰਾਊਂਡ ‘ਤੇ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ ਕਿਸਾਨੀ ਅਤੇ ਸ਼ਾਂਤੀ ਨੂੰ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਤਾਂ ਦੂਰ, ਹੁਣ ਉਹ ਜਾਣਬੁੱਝ ਕੇ ਮਿੱਥੇ ਸਮੇਂ ‘ਤੇ ਫ਼ਸਲ ਨੂੰ ਨਹੀਂ ਚੁੱਕ ਰਹੇ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ, ਮੁੱਖ ਮੰਤਰੀ ਖ਼ੁਦ ਉਨ੍ਹਾਂ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਉਹ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਹੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਿਫਟਿੰਗ ਦਾ ਇਹ ਮਸਲਾ ਛੇਤੀ ਤੋਂ ਛੇਤੀ ਸੁਲਝਾਇਆ ਜਾਵੇ ।

Advertisement
Advertisement
Advertisement
Advertisement
Scroll to Top