Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ : ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ : ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ : ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਕਿਸਾਨਾਂ ਦਾ ਕੇਂਦਰ ਸਰਕਾਰ ਭਲਾ ਨਹੀ ਚਾਹੁੰਦੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਚੰਡੀਗੜ੍ਹ ਵਿਖੇ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਹਮੇਸ਼ਾ ਹੀ ਵਿਤਕਰਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਨੇ ਪੰਜਾਬ ਦੇ ਗੋਦਾਮ ਖਾਲੀ ਨਹੀ ਕੀਤੇ । ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਅੱਜ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ । ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕੋਝੇ ਮਜਾਕ ਕਾਰਣ ਅੱਜ ਪੰਜਾਬ ਦਾ ਕਿਸਾਨ ਧਰਨੇ ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭੁੱਲ ਗਈ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਆਏ ਆਨਾਜ਼ ਦੇ ਸੰਕਟ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬ ਹਰ ਗੱਲ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਅਦਾ ਕਰਨੇ ਚਾਹੀਦੇ ਹਨ ।

Advertisement
Advertisement
Advertisement
Advertisement
Scroll to Top