Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ  ਸੀ.ਆਈ.ਏ. ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ

ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ ਸੀ.ਆਈ.ਏ. ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ

ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ
ਚੰਡੀਗੜ੍ਹ, 14 ਜੂਨ:

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸੀ।
ਇਸ ਸਬੰਧੀ ਪੁਲਿਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐਚ.ਜੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top