Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:58 am

+91 90915 01313 , +91 90916 01313

punjabbanni@gmail.com
punjabbani@yahoo.com

ਸਿਲੰਡਰ ਫਟਣ ਕਾਰਨ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਸਿਲੰਡਰ ਫਟਣ ਕਾਰਨ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਸਿਲੰਡਰ ਫਟਣ ਕਾਰਨ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ `ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ `ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ `ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ `ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿੱਚ ਵਾਪਰਿਆ।ਬੁਲੰਦਸ਼ਹਿਰ ਹਾਦਸੇ `ਤੇ ਡੀਐੱਮ ਸੀਪੀ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਰ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਜ਼ਮੀਨ `ਤੇ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ `ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ `ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।ਦੋ ਨੂੰ ਗੰਭੀਰ ਹਾਲਤ `ਚ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ। ਦੇਰ ਰਾਤ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ ।

Advertisement
Advertisement
Advertisement
Advertisement
Scroll to Top