Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਜੀਵਨ ਬਚਾਓ ਟ੍ਰੇਨਿੰਗ

ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਜੀਵਨ ਬਚਾਓ ਟ੍ਰੇਨਿੰਗ

ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਜੀਵਨ ਬਚਾਓ ਟ੍ਰੇਨਿੰਗ
ਪਟਿਆਲਾ : ਹਿਮਾਚਲ ਪ੍ਰਦੇਸ਼ ਦੇ ਸੋਲਨ ਜਿ਼ਲੇ ਵਿਖੇ ਚਲਦੀ ਮਹਾਰਾਜਾ ਅਗਰਸੈਨ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫ਼ਸਟ ਏਡ, ਸੀ ਪੀ ਆਰ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਅੱਗਾਂ ਬੁਝਾਉਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਦੇਣ ਲਈ ਪਟਿਆਲਾ ਦੇ ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ ਦੇ ਚੀਫ਼ ਟ੍ਰੇਨਰ ਸ੍ਰੀ ਕਾਕਾ ਰਾਮ ਵਰਮਾ ਨੇ ਟਰੇਨਿੰਗ ਦਿੱਤੀ ਅਤੇ ਵਿਦਿਆਰਥੀਆਂ ਅਤੇ ਐਨ ਐਸ ਐਸ ਵੰਲਟੀਅਰਾਂ ਰਾਹੀਂ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਜ਼ਖਮੀਆਂ ਅਤੇ ਪੀੜਤਾਂ ਨੂੰ ਮਰਨ ਤੋਂ ਬਚਾਉਣ ਦੇ ਪ੍ਰਦਰਸ਼ਨ ਕੀਤੇ। ਯੂਨੀਵਰਸਿਟੀ ਦੇ ਰਜਿਸਟਰਾਰ, ਡੀਨ ਅਤੇ ਵਾਈਸ ਚਾਂਸਲਰ ਡਾਕਟਰ ਐਮ ਗੁਪਤਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਵਿਖੇ ਪਹਿਲੀ ਵਾਰ ਇਸ ਤਰ੍ਹਾਂ ਦੀ ਪ੍ਰੈਕਟਿਕਲ ਟ੍ਰੇਨਿੰਗ ਹੋਈ ਹੈ। ਸਮੇਂ ਸਮੇਂ ਇਸ ਤਰ੍ਹਾਂ ਦੀ ਟ੍ਰੇਨਿੰਗ ਕਰਵਾਈ ਜਾਵੇਗੀ, ਵਿਦਿਆਰਥੀਆਂ ਅਧਿਆਪਕਾਂ ਨੇ ਆਪਣੇ ਅਧਿਕਾਰੀਆਂ ਅਤੇ ਆਏਂ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲੀਂ ਵਾਰ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਇਸ ਯੂਨੀਵਰਸਿਟੀ ਵਿਖੇ ਆਕੇ ਕਰਵਾਈ ਗਈ ਹੈ। ਇਸ ਮੌਕੇ ਨੈਸ਼ਨਲ ਸਮਾਲ ਇੰਡਸਟਰੀਜ਼ ਲਿਮਿਟਡ ਦੇ ਜਨਰਲ ਮੈਨੇਜਰ ਸ੍ਰੀ ਪ੍ਰਦੀਪ ਕੁਮਾਰ, ਪ੍ਰਬੰਧਕ ਅਫ਼ਸਰ ਜੋਗਿੰਦਰ ਸਿੰਘ ਅਤੇ ਪੀ ਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਅਨੇਕਾਂ ਫੈਕਟਰੀਆਂ ਅਤੇ ਸਿਖਿਆ ਸੰਸਥਾਵਾਂ ਵਿਖ਼ੇ ਆਫ਼ਤ ਪ੍ਰਬੰਧਨ, ਫ਼ਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਅਤੇ ਮੌਕ ਡਰਿੱਲਾਂ ਦੀ ਟ੍ਰੇਨਿੰਗ ਕਰਵਾਈ ਹੈ ਅਤੇ ਉਨ੍ਹਾਂ ਸੰਸਥਾਵਾਂ ਵਲੋਂ ਹਰ ਸਾਲ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top