Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ
ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ । ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ । ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ । ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਈਟੀਆਈ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਆਈਟੀਆਈ ਦੇ ਇੰਸਟ੍ਰਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਈਟੀਆਈ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ।

Advertisement
Advertisement
Advertisement
Advertisement
Scroll to Top