Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ

ਡੀ. ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਫ਼ੀਲਡ ‘ਚ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭਾਂਖਰ, ਡਕਾਲਾ ਤੇ ਦੇਵੀਨਗਰ ਦੇ ਕਿਸਾਨਾਂ ਨਾਲ ਗੱਲਬਾਤ
-ਡੀ.ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ
ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ ਉਤਰਿਆ ਹੋਇਆ ਹੈ । ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਭਾਖਰ, ਡਕਾਲਾ ਤੇ ਦੇਵੀਨਗਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।
ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ ‘ਚ ਜਾ ਕੇ ਗੱਲਬਾਤ ਕੀਤੀ ਅਤੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਖੇਤ ‘ਚ ਮੌਜੂਦ ਛੋਟੇ ਬੱਚੇ ਪ੍ਰਵਾਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਦਾ ਹੈ ।

Advertisement
Advertisement
Advertisement
Advertisement
Scroll to Top