Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਐੱਸ. ਟੀ. ਵਿਭਾਗ ਦੇ ਪਟਿਆਲਾ ਮੰਡਲ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਵੱਲੋਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ

ਜੀ. ਐੱਸ. ਟੀ. ਵਿਭਾਗ ਦੇ ਪਟਿਆਲਾ ਮੰਡਲ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਵੱਲੋਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ

ਜੀ.ਐੱਸ.ਟੀ. ਵਿਭਾਗ ਦੇ ਪਟਿਆਲਾ ਮੰਡਲ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਵੱਲੋਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ
-ਆਉਣ ਵਾਲੇ ਤਿਉਹਾਰੀ ਸੀਜ਼ਨ ਵਿੱਚ ਹਰ ਤਰ੍ਹਾਂ ਦੇ ਵੇਚੇ ਗਏ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਉਣ ਲਈ ਕਿਹਾ
ਪਟਿਆਲਾ, 1 ਅਕਤੂਬਰ : ਜੀ.ਐੱਸ.ਟੀ. ਵਿਭਾਗ ਦੇ ਪਟਿਆਲਾ ਮੰਡਲ, ਪਟਿਆਲਾ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਰਮਨਪ੍ਰੀਤ ਕੌਰ ਨੇ ਵਪਾਰ ਮੰਡਲ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੂਰਾ ਬਣਦਾ ਜੀ.ਐੱਸ.ਟੀ. ਅਤੇ ਸਾਰੇ ਬਿੱਲ ਕੱਟਣ ਸਬੰਧੀ ਜਾਣਕਾਰੀ ਦਿੱਤੀ । ਉਪ ਕਮਿਸ਼ਨਰ ਰਾਜ ਕਰ ਰਮਨਪ੍ਰੀਤ ਕੌਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਵਿੱਚ ਹਰ ਤਰ੍ਹਾਂ ਦੇ ਵੇਚੇ ਗਏ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਇਆ ਜਾਵੇ । ਡੀ.ਸੀ.ਐਸ.ਟੀ. ਨੇ ਕਿਹਾ ਕਿ ਇਸ ਤੋਂ ਇਲਾਵਾ ਵਪਾਰ ਮੰਡਲ ਪਟਿਆਲਾ ਵਿਚ ਜੋ ਵਪਾਰੀ ਜੀ.ਐਸ. ਟੀ.ਅਧੀਨ ਰਜ਼ਿਸਟਰ ਨਹੀਂ ਹੋਏ ਉਹਨਾਂ ਨੂੰ ਜਲਦ ਤੋਂ ਜਲਦ ਰਜਿਸਟਰ ਕੀਤਾ ਜਾਵੇਗਾ। ਮੀਟਿੰਗ ਵਿਚ ਪ੍ਰਧਾਨ ਵਪਾਰ ਮੰਡਲ ਚਿੰਟੂ ਪ੍ਰਭਾਕਰ, ਵਿਨੋਦ ਕੁਮਾਰ, ਪ੍ਰਵਿੰਦਰ ਸਿੰਘ, ਲਲਿਤ ਕੁਮਾਰ, ਬੀ.ਡੀ. ਚਾਵਲਾ ਤੇ ਵੱਖ-ਵੱਖ ਟਰੇਡ ਨਾਲ ਸਬੰਧਿਤ ਵਪਾਰੀ ਹਾਜ਼ਰ ਹੋਏ। ਇਨ੍ਹਾਂ ਵਪਾਰੀਆਂ ਨੇ ਵਿਸ਼ਵਾਸ ਦੁਆਇਆ ਕਿ ਉਹ ਮਾਰਕਿਟ ਵਿਚ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਪੂਰੇ ਬਿੱਲ ਕੱਟਣ ਅਤੇ ਪੂਰਾ ਜੀ.ਐੱਸ.ਟੀ. ਭਰਵਾਉਣ ਸਬੰਧੀ ਹਰ ਸੰਭਵ ਯਤਨ ਕਰਨਗੇ ਅਤੇ ਜੋ ਟ੍ਰੇਡਰ ਹਾਲੇ ਤੱਕ ਜੀ.ਐਸ.ਟੀ. ਅਧੀਨ ਰਜਿਸਟਰ ਨਹੀਂ ਹੋਏ ਉਹਨਾਂ ਨੂੰ ਜਲਦ ਤੋਂ ਜਲਦ ਰਜ਼ਿਸਟਰ ਹੋਣ ਲਈ ਕਿਹਾ ਜਾਵੇਗਾ ।

Advertisement
Advertisement
Advertisement
Advertisement
Scroll to Top