Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼ ਮੰਤਰੀ ਭਾਰਤ ਜੈਸ਼ੰਕਰ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦਿਆਰਥੀਆਂ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ : ਧਾਮੀ

ਵਿਦੇਸ਼ ਮੰਤਰੀ ਭਾਰਤ ਜੈਸ਼ੰਕਰ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦਿਆਰਥੀਆਂ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ : ਧਾਮੀ

ਵਿਦੇਸ਼ ਮੰਤਰੀ ਭਾਰਤ ਜੈਸ਼ੰਕਰ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦਿਆਰਥੀਆਂ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ : ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ, ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਹਰਜੀਤ ਸਿੰਘ ਸੱਜਣ, ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।

Advertisement
Advertisement
Advertisement
Advertisement
Scroll to Top