Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:26 am

+91 90915 01313 , +91 90916 01313

punjabbanni@gmail.com
punjabbani@yahoo.com

ਚੀਨ ਨਾਲ ਲੱਗਦੀ ਸਰਹੱਦ ’ਤੇ ਹਾਲਾਤ ਸਥਿਰ ਪਰ ਨਾਜ਼ੁਕ : ਜਨਰਲ ਦਿਵੇਦੀ

ਚੀਨ ਨਾਲ ਲੱਗਦੀ ਸਰਹੱਦ ’ਤੇ ਹਾਲਾਤ ਸਥਿਰ ਪਰ ਨਾਜ਼ੁਕ : ਜਨਰਲ ਦਿਵੇਦੀ

ਚੀਨ ਨਾਲ ਲੱਗਦੀ ਸਰਹੱਦ ’ਤੇ ਹਾਲਾਤ ਸਥਿਰ ਪਰ ਨਾਜ਼ੁਕ : ਜਨਰਲ ਦਿਵੇਦੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਥਲ ਸੈਨਾ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਕਿਹਾ ਕਿ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਹਾਲਾਤ ਸਥਿਰ ਪਰ ਨਾਜ਼ੁਕ ਹਨ। ਜਨਰਲ ਦਿਵੇਦੀ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ ਕੂਟਨੀਤਕ ਗੱਲਬਾਤ ਤੋਂ ਭਾਵੇਂ ‘ਸਕਾਰਾਤਮਕ ਸੰਕੇਤ’ ਮਿਲੇ ਹਨ ਪਰ ਕਿਸੇ ਵੀ ਯੋਜਨਾ ਦਾ ਸਿਰੇ ਚੜ੍ਹਨਾ ਜ਼ਮੀਨ ਉੱਤੇ ਮੌਜੂਦ ਫੌਜੀ ਕਮਾਂਡਰਾਂ ’ਤੇ ਮੁਨੱਸਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਦੌਰ ਵਿਚ ‘ਸਭ ਤੋਂ ਵੱਡੀ ਸੱਟ’ ‘ਭਰੋੋਸੇ’ ਨੂੰ ਵੱਜੀ ਹੈ। ਜਨਰਲ ਦਿਵੇਦੀ ਪੰਚਾਰੀ ਡਿਫੈਂਸ ਡਾਇਲਾਗ ਬਾਰੇ ਕਰਟਨ ਰੇਜ਼ਰ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਜਨਰਲ ਦਿਵੇਦੀ ਨੇ ਕਿਹਾ, ‘ਹਾਲਾਤ ਸਥਿਰ ਹਨ ਪਰ ਇਹ ਆਮ ਵਾਂਗ ਨਹੀਂ ਤੇ ਨਾਜ਼ੁਕ ਹਨ। ਜੇ ਅਜਿਹੀ ਗੱਲ ਹੈ ਤਾਂ ਅਸੀਂ ਕੀ ਚਾਹੁੰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਅਪਰੈਲ 2020 ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਕੀਤੀ ਜਾਵੇ।’ ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਪੂਰਬੀ ਲੱਦਾਖ ਵਿਚ ਸਰਹੱਦ ਨਾਲ ਲੱਗਦੇ ਵਿਵਾਦਿਤ ਖੇਤਰਾਂ ਵਿਚ ਫੌਜੀ ਟਕਰਾਅ ਮਈ 2020 ’ਚ ਸ਼ੁਰੂ ਹੋਇਆ ਸੀ। ਦੋਵਾਂ ਧਿਰਾਂ ਨੇ ਟਕਰਾਅ ਵਾਲੇ ਕਈ ਖੇਤਰਾਂ ’ਚੋਂ ਆਪੋ-ਆਪਣੀਆਂ ਫੌਜਾਂ ਪਿੱਛੇੇ ਹਟਾਈਆਂ ਹਨ ਪਰ ਸਰਹੱਦੀ ਵਿਵਾਦ ਦਾ ਕੋਈ ਮੁਕੰਮਲ ਹੱਲ ਨਹੀਂ ਨਿਕਲਿਆ। ਥਲ ਸੈਨਾ ਮੁਖੀ ਨੇ ਕਿਹਾ, ‘ਜਦੋਂ ਤੱਕ ਉਹ ਪੁਰਾਣੀ ਵਾਲੀ ਸਥਿਤੀ ਬਹਾਲ ਨਹੀਂ ਹੁੰਦੀ, ਜਿੱਥੋਂ ਤੱਕ ਸਾਡਾ ਸਬੰਧ ਹੈ, ਹਾਲਾਤ ਇੰਝ ਹੀ ਸੰਵੇਦਨਸ਼ੀਲ ਰਹਿਣਗੇ ਅਤੇ ਕਿਸੇ ਵੀ ਹੰਗਾਮੀ ਹਾਲਾਤ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਾਂ

Advertisement
Advertisement
Advertisement
Advertisement
Scroll to Top