Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਰਵਨੀਤ ਸਿੰਘ ਢੀਂਡਸਾ ਨੇ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 October, 2024, 02:24 PM

ਰਵਨੀਤ ਸਿੰਘ ਢੀਂਡਸਾ ਨੇ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਕਿੱਕ ਬਾਕਸਿੰਗ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਰਾਜੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਰਿੰਕ ਹਾਲ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀ ਰਵਨੀਤ ਸਿੰਘ ਢੀਂਡਸਾ ਨੇ 31 ਤੋਂ 40 ਸਾਲ ਉਮਰ ਵਰਗ ਵਿੱਚ -81 ਕਿਲੋ ਭਾਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂਟ ਲਈ ਬਹੁਤ ਪ੍ਰੈਕਟੀਸ ਕੀਤੀ ਸੀ, ਜਿਸ ਨੇ ਨਤੀਜੇ ਵੱਜੋਂ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ।ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਇਹ ਖੇਡਾਂ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ।ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਉਹ ਆਪਣੀ ਇਹ ਜਿੱਤ ਆਪਣੀ ਬੇਟੀ ਸਮਰੀਨ ਕੌਰ ਢੀਂਡਸਾ ਨੂੰ ਸਮਰਪਿਤ ਕਰਦੇ ਹਨ।ਇਸ ਟੂਰਨਾਮੈਂਟ ਮੌਕੇ ਸ੍ਰੀ ਸ਼ੰਕਰ ਸਿੰਘ ਨੇਗੀ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮੋਂਟੀ, ਸ੍ਰੀ ਸਤਵਿੰਦਰ ਸਿੰਘ ਅਤੇ ਹੋਰ ਅਧਿਆਪਕ ਅਤੇ ਕੋਚ ਸਾਹਿਬਾਨ ਮੌਜੂਦ ਸਨ ।



Scroll to Top