Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਲਿਆ ਜਾਇਜ਼ਾ
-4 ਕਰੋੜ ਰੁਪਏ ਨਾਲ ਬਣਨੀਆਂ ਪਟਿਆਲਾ ਦੇ ਵੱਖ ਵੱਖ ਮੁਹੱਲਿਆਂ ਦੀਆਂ ਸੜਕਾਂ
-ਸੜਕਾਂ ਬਣਾਉਣ ਦੇ ਕੰਮ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
ਪਟਿਆਲਾ, 1 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਪਟਿਆਲਾ ਦੇ ਵੱਖ ਵੱਖ ਖੇਤਰਾਂ ‘ਚ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲਿਆ। ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ ਨਾਲ ਬੈਠਕ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਖੇਤਰਾਂ ਵਿੱਚ ਪਾਈਪ ਲਾਈਨ ਪੈ ਚੁੱਕੀ ਹੈ, ਉਥੇ ਤੁਰੰਤ ਸੜਕਾਂ ਤੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਫੁਲਕੀਆਂ ਇਨਕਲੈਵ ਤੋਂ ਤ੍ਰਿਪੜੀ ਤੱਕ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਵਿੱਚ ਸੀਵਰੇਜ ਪਾਈਨ ਲਾਈਨ ਪਾਈ ਗਈ ਸੀ, ਜਿਸ ਕਾਰਨ ਸੜਕਾਂ ਪੁੱਟੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ 4 ਕਰੋੜ ਰੁਪਏ ਦੇ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਤੇ ਆਉਣ ਵਾਲੇ ਕੁਝ ਦਿਨਾਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ । ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਗਮ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸੜਕਾਂ ਜਿਨ੍ਹਾਂ ਨੂੰ ਸੀਵਰੇਜ ਲਾਈਨ ਪਾਉਣ ਕਾਰਨ ਪੁੱਟਿਆ ਗਿਆ ਸੀ, ਉਸ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਕਦੋ ਤੱਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਇਸ ਨੂੰ ਵੀ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਣ ਰਹੀਆਂ ਸੜਕਾਂ ਦੀ ਗੁਣਵਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕਾਂ ਪੁੱਟੀਆਂ ਹੋਣ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਅਜਿਹੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਕਾਰਨ ਸੜਕਾਂ ਬਣਾਉਣ ਦੇ ਕੰਮ ਵਿੱਚ ਦੇਰੀ ਹੋਈ ਹੈ ਤੇ ਹੁਣ ਮੌਸਮ ਸਾਫ਼ ਹੈ ਅਤੇ ਸੜਕਾਂ ਬਣਾਉਣ ਲਈ ਵੀ ਠੀਕ ਹੈ, ਇਸ ਲਈ ਆਉਂਦੇ ਦੋ ਮਹੀਨਿਆਂ ਅੰਦਰ ਪਟਿਆਲਾ ਦੀਆਂ ਸੜਕਾਂ ਦੇ ਮੁਰੰਮਤ ਦੇ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਐਸ.ਈ. ਗੁਰਪ੍ਰੀਤ ਸਿੰਘ ਵਾਲੀਆ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top