Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:49 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸ਼ਣ ਮਾਹ ਦੇ ਜਸ਼ਨ ਵਿੱਚ ਕੈਫੇਟੇਰੀਆ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸ਼ਣ ਮਾਹ ਦੇ ਜਸ਼ਨ ਵਿੱਚ ਕੈਫੇਟੇਰੀਆ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸ਼ਣ ਮਾਹ ਦੇ ਜਸ਼ਨ ਵਿੱਚ ਕੈਫੇਟੇਰੀਆ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਇਨਿੰਗ ਅਤੇ ਹੋਮ ਸਾਇੰਸ ਵਿਭਾਗ ਨੇ ਪੋਸ਼ਣ ਮਾਹ ਮਨਾਉਣ ਲਈ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਵਿੱਚ ਆਪਣੇ ਵਿਦਿਆਰਥੀਆਂ ਦੇ ਰਸੋਈ ਹੁਨਰ ਨੂੰ ਪ੍ਰਦਰਸ਼ਿਤ ਕਰਦੇ ਹੋਏ ਇੱਕ ਕੈਫਟੇਰੀਆ ਦਾ ਸਫਲਤਾ ਪੂਰਵਕ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਵਿਹਾਰਕ ਉਦਮਤਾ ਦੋਵਾਂ ਨੂੰ ਉਤਸ਼ਾਹਿਤ ਕਰਨਾ ਸੀ । ਇਸ ਸਮਾਗਮ ਦੀ ਮੁੱਖ ਵਿਸ਼ੇਸ਼ਤਾ ਹੋਮ ਸਾਇੰਸ ਵਿਭਾਗ ਦੇ ਬੀ.ਏ. ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਰਵਾਇਤੀ ਦਹੀ ਭੱਲੇ ਦੀ ਚਾਟ ਸੀ। ਵਿਦਿਆਰਥੀਆਂ ਨੇ ਗੁਣਵੱਤਾ ਅਤੇ ਸਵਾਦ ਦੋਵਾਂ ਨੂੰ ਯਕੀਨੀ ਬਣਾਉਣ ਲਈ ਤਾਜ਼ੇ ਤੇ ਸਥਾਨਕ ਸਰੋਤਾਂ ਦੀ ਵਰਤੋਂ ਕੀਤੀ। ਇਸ ਕੈਫੀਟੇਰੀਆ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ ਭੋਜਨ ਨੂੰ ਵੱਡੀ ਮਾਤਰਾ ਵਿੱਚ ਤਿਆਰ ਕਰਨ ਦੀਆਂ ਬਾਰੀਕੀਆਂ ਸਿੱਖੀਆਂ , ਸਗੋਂ ਵੱਡੇ ਪੈਮਾਨੇ ਤੇ ਵੇਚਣ ਦੇ ਵਿਹਾਰਕ ਪਹਿਲੂਆਂ ਨੂੰ ਵੀ ਸਮਝਦੇ ਹੋਏ ਕਾਰੋਬਾਰੀ ਪ੍ਰਬੰਧਨ ਵਿੱਚ ਹੱਥੀ ਤਜਰਬਾ ਹਾਸਿਲ ਕੀਤਾ। ਕਾਲਜ ਦੇ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਅਤੇ ਵਿਭਾਗ ਦੀ ਉਹਨਾਂ ਦੀ ਗਤੀਸ਼ੀਲ ਪਹੁੰਚ ਅਤੇ ਹੁਨਰ-ਅਧਾਰਤ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਸ਼ਲਾਘਾ ਕੀਤੀ ਅਤੇ ਤੇ ਵਿਦਿਆਰਥੀਆਂ ਨੂੰ ਅਜਿਹੇ ਅਭਿਆਸਾਂ ਵਿੱਚ ਲਗਾਤਾਰ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ: ਜਸਲੀਨ ਕੌਰ ਨੇ ਬਹੁਤ ਹੀ ਪ੍ਰੇਰਨਾਦਾਇਕ ਭਾਸ਼ਣ ਨਾਲ ਕੈਫੇਟੇਰੀਆ ਦਾ ਉਦਘਾਟਨ ਕੀਤਾ। ਵਿਭਾਗ ਦੇ ਮੁਖੀ ਡਾ. ਬਲਬੀਰ ਕੌਰ ਨੇ ਹਰੇਕ ਵਿਦਿਆਰਥੀ ਦੀ ਪ੍ਰਸ਼ੰਸਾ ਕਰਦੇ ਹੋਏ ਉਹਨਾਂ ਦੀ ਭਾਗੀਦਾਰੀ ਅਤੇ ਸਹਿਯੋਗੀ ਯਤਨਾਂ ਦੀ ਸ਼ਲਾਘਾ ਕੀਤੀ ਜਿਸ ਨੇ ਕੈਫੇਟੇਰੀਆ ਨੂੰ ਸਫਲ ਬਣਾਇਆ । ਇਸ ਸਮਾਗਮ ਨੇ ਨਾ ਸਿਰਫ਼ ਟੀਮ ਵਰਕ ਅਤੇ ਸਿਰਜਣਾਤਮਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਸਗੋਂ ਵਿਦਿਆਰਥੀਆਂ ਨੂੰ ਉੱਦਮੀ ਮੌਕਿਆਂ ਦੀ ਖੋਜ ਕਰਨ ਲਈ ਵੀ ਉਤਸ਼ਾਹਿਤ ਕੀਤਾ, ਜਿਸ ਨਾਲ ਇਸ ਕੈਫੇਟੇਰੀਆ ਨੂੰ ਹਰ ਪਹਿਲੂ ਵਿੱਚ ਸ਼ਾਨਦਾਰ ਸਫਲਤਾ ਹਾਸਲ ਹੋਈ ।

Advertisement
Advertisement
Advertisement
Advertisement
Scroll to Top