Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ

ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ

ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ
-ਜ਼ਿਲ੍ਹੇ ਦੇ 2.32 ਲੱਖ ਹੈਕਟੇਅਰ ਰਕਬੇ ਚੋਂ 13.70 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਨਿਪਟਾਰੇ ਲਈ ਪੁਖਤਾ ਪ੍ਰਬੰਧ
-ਖੇਤੀਬਾੜੀ ਵਿਭਾਗ ਨੇ 242 ਪਿੰਡ ਪੱਧਰ ‘ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾਏ
-ਤਿੰਨ ਮੋਬਾਇਲ ਵੈਨਾਂ, ਨੁੱਕੜ ਨਾਟਕ, ਆਸ਼ਾ ਵਰਕਰਾਂ ਤੇ ਸਕੂਲੀ ਵਿਦਿਆਰਥੀਆਂ ਰਾਹੀ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ
ਪਟਿਆਲਾ, 2 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ 2 ਲੱਖ 32 ਹਜ਼ਾਰ ਹੈਕਟੇਅਰ ਵਿਚੋਂ ਪੈਦਾ ਹੋਣ ਵਾਲੀ 13.70 ਲੱਖ ਮੀਟਰਿਕ ਟਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਕਿਸਾਨ ਨਾਲ ਰਾਬਤਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਰਾਹੀਂ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ ‘ਚ 242 ਪਿੰਡ ਪੱਧਰ ‘ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਕਿਸਾਨਾਂ ਦੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਵਿਧੀਆਂ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦਾ ਕਿਸਾਨਾਂ ਵੱਲੋਂ ਵੀ ਭਰਵਾਂ ਸਵਾਗਤ ਗਿਆ ਹੈ।
ਇਸ ਸਬੰਧੀ ਵਿਸਥਾਰਪੂਰਵਕ ਵੇਰਵੇ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕ ਕੈਂਪ ਤੋਂ ਇਲਾਵਾ ਤਿੰਨ ਮੋਬਾਇਲ ਵੈਨਾਂ ਵੀ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਜਾ ਰਹੀਆਂ ਹਨ ਜੋ ਨਵੀਨਤਮ ਤਕਨੀਕਾਂ ਸਮੇਤ ਕਰੀਬ 1 ਲੱਖ ਲਿਟਰੇਚਰ ਦੀ ਵੰਡ ਕਰ ਰਹੀਆਂ ਹਨ ਤਾਂ ਜੋ ਹਰੇਕ ਕਿਸਾਨ ਕੋਲ ਪਰਾਲੀ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਉਪਲਬੱਧ ਹੋਵੇ। ਇਸ ਤੋਂ ਇਲਾਵਾ ਨੁੱਕੜ ਨਾਟਕ ਤੇ ਆਸ਼ਾ ਵਰਕਰਾਂ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਸਵੇਰੇ-ਸ਼ਾਮ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਤਕਨੀਕਾਂ ਰਾਹੀਂ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ, ਸਰਫੇਸ ਸੀਡਰ ਸਮੇਤ ਕਾਫ਼ੀ ਤਰਾਂ ਦੀ ਮਸ਼ੀਨਰੀ ਉਪਲਬੱਧ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤ ਦੀ ਰਹਿੰਦ ਖੂੰਹਦ ਦਾ ਆਸਾਨੀ ਨਾਲ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਨੂੰ ਹੁੰਦਾ ਹੈ ਜੋ ਧੂੰਏਂ ਵਿੱਚ ਸਾਹ ਲੈਂਦਾ ਹੈ, ਜਿਸ ਨਾਲ ਕਈ ਹੋਰ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਹਰ ਤਰਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਹੈ।

Advertisement
Advertisement
Advertisement
Advertisement
Scroll to Top