Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦਾਸਪੁਰ ਦੇ ਡੀ. ਸੀ. ਨੇ ਸਪੱਸ਼ਟ ਆਖਿਆ ਮੈਂ ਕੋਈ ਬਦਸਲੂਕੀ ਨਹੀਂ ਕੀਤੀ

ਗੁਰਦਾਸਪੁਰ ਦੇ ਡੀ. ਸੀ. ਨੇ ਸਪੱਸ਼ਟ ਆਖਿਆ ਮੈਂ ਕੋਈ ਬਦਸਲੂਕੀ ਨਹੀਂ ਕੀਤੀ

ਗੁਰਦਾਸਪੁਰ ਦੇ ਡੀ. ਸੀ. ਨੇ ਸਪੱਸ਼ਟ ਆਖਿਆ ਮੈਂ ਕੋਈ ਬਦਸਲੂਕੀ ਨਹੀਂ ਕੀਤੀ
ਗੁਰਦਾਸਪੁਰ : ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਕਾਂਗਰਸੀ ਨੇਤਾਵਾਂ ਦੇ ਦੋਸ਼ਾਂ ਦਾ ਮੂੰਹ ਤੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਿਸੇ ਨਾਲ ਬਦਸਲੂਕੀ ਨਹੀਂ ਕੀਤੀ ਅਤੇ ਸਭ ਨੂੰ ਪੂਰਾ ਸਤਿਕਾਰ ਦਿੱਤਾ ਤੇ ਨਾ ਹੀ ਉਨ੍ਹਾਂ ਨੇ ਕੋਈ ਤਲਖੀ ਦਿਖਾਈ। ਉਨ੍ਹਾਂ ਕਿਹਾ ਕਿ ਉਲਟ ਤਲਖੀ ਤਾਂ ਪਾਹ੍ੜਾ ਨੇ ਦਿਖਾਈ ਸੀ ।ਮੰਗਲਵਾਰ ਨੂੰ ਦਫ਼ਤਰ ਵਿੱਚ ਕਾਂਗਰਸੀ ਨੇਤਾਵਾਂ ਨਾਲ ਹੋਈ ਤਲਖ ਕਲਾਮਈ ਬਾਰੇ ਬੋਲਦੇ ਹੋਏ ਉਮਾ ਸ਼ੰਕਰ ਨੇ ਕਿਹਾ ਉਨ੍ਹਾਂ ਨੂੰ ਕੋਈ ਡਰ ਨਹੀਂ ਕਿਓਂਕਿ ਉਨ੍ਹਾਂ ਨੇ ਟਾਂ ਕੁਝ ਕਿਹਾ ਹੀ ਨਹੀਂ । ਰੰਧਾਵਾ ਵੱਲੋਂ ਲੋਕ ਸਭਾ ਸਪੀਕਰ ਨੂੰ ਸ਼ਿਕਾਇਤ ਦਿੱਤੇ ਜਾਣ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਾਕੀ ਸਾਰੇ ਲੀਡਰ ਸ਼ਾਂਤ ਸਨ, ਕੇਵਲ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਨੇ ਤਲਖੀ ਵਾਲੀ ਗੱਲ ਕੀਤੀ ਜਿਸ ਮਗਰੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੀ ਉਹਨਾਂ ਦੇ ਹੱਕ ਦੇ ਵਿੱਚ ਤਲਖੀ ਵਜੋਂ ਬੋਲੇ। ਮੇਰੇ ਲਈ ਸਾਰੇ ਸਤਿਕਾਰਯੋਗ ਹਨ ਉਹਨਾਂ ਨੂੰ ਚਾਹ ਵੀ ਪਿਲਾਈ ਗਈ ਸੀ ਪਰ ਜੇਕਰ ਮੈਂਬਰ ਪਾਰਲੀਮੈਂਟ ਨੇ ਮੇਰੇ ਖਿਲਾਫ ਸ਼ਿਕਾਇਤ ਕੀਤੀ ਹੈ ਤੇ ਮੈਨੂੰ ਇਸ ਦਾ ਕੋਈ ਡਰ ਨਹੀਂ ਹੈ। ਉਹਨਾਂ ਦੀ ਜੋ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚੋਂ ਮੇਰੇ ਖਿਲਾਫ ਮਾੜੀ ਸ਼ਬਦਾਵਲੀ ਬੋਲਦੇ ਹੋਏ ਸੁਣਾਈ ਅਤੇ ਦਿਖਾਈ ਦੇ ਰਹੇ ਹਨ ਉਸ ਨੂੰ ਛੁਪਾਉਣ ਲਈ ਉਹਨਾਂ ਨੇ ਇਹ ਸ਼ਿਕਾਇਤ ਕੀਤੀ ਹੋ ਸਕਦੀ ਹੈ ਜੇਕਰ ਮੇਰੇ ਕੋਲ ਜਵਾਬ ਮੰਗਿਆ ਜਾਏਗਾ ਤੇ ਮੈਂ ਉਸ ਦਾ ਜਵਾਬ ਦੇਣ ਲਈ ਤਿਆਰ ਹਾਂ ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ।ਬੀਤੇ ਦਿਨ ਡੀਸੀ ਗੁਰਦਾਸਪੁਰ ਦੇ ਦਫਤਰ ਦੇ ਵਿੱਚ ਗੁਰਦਾਸਪੁਰ ਤੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ,ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਲਕਾ ਫਤਿਹਗੜ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ।

Advertisement
Advertisement
Advertisement
Advertisement
Scroll to Top