Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 2:01 am

+91 90915 01313 , +91 90916 01313

punjabbanni@gmail.com
punjabbani@yahoo.com

ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ

ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ

ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ
ਰੋਹਤਕ : ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਹੈ ਅਤੇ ਉਹ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਵੇਰੇ 6:35 ਵਜੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਦੀ ਕਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਲਈ ਰਵਾਨਾ ਹੋਇਆ। ਹਨੀਪ੍ਰੀਤ ਗੁਰਮੀਤ ਨੂੰ ਲੈਣ ਆਈ ਸੀ। ਉਸ ਨੂੰ ਪੁਲਿਸ ਸੁਰੱਖਿਆ ਹੇਠ ਲੇ ਕੇ ਜਾਇਆ ਗਿਆ ।ਹਰਿਆਣਾ ਚੋਣ ਕਮਿਸ਼ਨ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਸ਼ਰਤੀਆ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ ਪੈਰੋਲ ਦੌਰਾਨ ਹਰਿਆਣਾ ਵਿੱਚ ਕਿਤੇ ਵੀ ਨਹੀਂ ਜਾਣ ਦਿੱਤਾ ਜਾਵੇਗਾ। ਚੋਣ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਗੁਰਮੀਤ ਸਿੰਘ ਨੂੰ ਕਾਨੂੰਨ ਅਨੁਸਾਰ ਪੈਰੋਲ ਦਾ ਅਧਿਕਾਰ ਹੈ। ਕਮਿਸ਼ਨ ਵੱਲੋਂ ਕਿਹਾ ਗਿਆ ਸੀ ਕਿ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗਾ। ਡੇਰਾਮੁਖੀ ਹਰਿਆਣਾ ਨਹੀਂ ਆਵੇਗੀ ਅਤੇ ਇੰਟਰਨੈੱਟ ਮੀਡੀਆ ‘ਤੇ ਕਿਸੇ ਤਰ੍ਹਾਂ ਦਾ ਸਿਆਸੀ ਬਿਆਨ ਨਹੀਂ ਦੇਵੇਗਾ।ਗੁਰਮੀਤ ਸਿੰਘ ਉਰਫ ਰਾਮ ਰਹੀਮ ਨੂੰ ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਾਂਗਰਸ ਨੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਨੂੰ ਸਿਕਾਇਤ ਕੀਤੀ ਹੈ। ਕਾਂਗਰਸ ਨੇ ਕਿਹਾ ਕਿ ਡੇਰਾ ਮੁਖੀ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਚੋਣ ਨਤੀਜਿਆਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ।

Advertisement
Advertisement
Advertisement
Advertisement
Scroll to Top