Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਵਿਚ ਆਏ ਹੜ੍ਹਾਂ ਦੌਰਾਨ ਬਚਾਅ ਕਾਰਜ ਵਿਚ ਲੱਗਿਆ ਹਵਾਈ ਸੈਨਾ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਬਿਹਾਰ ਵਿਚ ਆਏ ਹੜ੍ਹਾਂ ਦੌਰਾਨ ਬਚਾਅ ਕਾਰਜ ਵਿਚ ਲੱਗਿਆ ਹਵਾਈ ਸੈਨਾ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਬਿਹਾਰ ਵਿਚ ਆਏ ਹੜ੍ਹਾਂ ਦੌਰਾਨ ਬਚਾਅ ਕਾਰਜ ਵਿਚ ਲੱਗਿਆ ਹਵਾਈ ਸੈਨਾ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਬਿਹਾਰ : ਭਾਰਤ ਦੇਸ਼ ਦੇ ਸੂਬੇ ਬਿਹਾਰ `ਚ ਹੜ੍ਹਾਂ ਦੌਰਾਨ ਬਚਾਅ ਕਾਰਜ `ਚ ਲੱਗਾ ਹਵਾਈ ਸੈਨਾ ਦਾ ਹੈਲੀਕਾਪਟਰ ਮੁਜ਼ੱਫਰਪੁਰ ਜਿ਼ਲ੍ਹੇ ਦੇ ਵਾਰਡ ਨੰਬਰ-13 ਪਿੰਡ ਔਰਈ ਨਯਾ `ਚਹਾਦਸਾਗ੍ਰਸਤ ਹੋ ਗਿਆ। ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਸੀਤਾਮੜੀ ਜ਼ਿਲ੍ਹੇ ਤੋਂ ਰਾਹਤ ਸਮੱਗਰੀ ਵੰਡ ਕੇ ਵਾਪਸ ਪਰਤ ਰਿਹਾ ਸੀ ਕਿ ਔਰਈ ਨਯਾ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ । ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਦੋ ਪਾਇਲਟ ਅਤੇ ਤਿੰਨ ਹੋਰ ਹਵਾਈ ਸੈਨਾ ਦੇ ਕਰਮਚਾਰੀ ਸਨ, ਸਾਰੇ ਵਾਲ ਵਾਲ ਵਾਲ ਬਚ ਗਏ।ਇਸ ਸਮੇਂ ਬਿਹਾਰ ਹੜ੍ਹਾਂ ਦੀ ਲਪੇਟ `ਚ ਹੈ। ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਕਰੀਬ 16 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ । ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਉਣ ਅਤੇ ਰਾਹਤ ਸਮੱਗਰੀ ਵੰਡਣ ਲਈ ਪੁਲਿਸ ਦੇ ਨਾਲ-ਨਾਲ ਹਵਾਈ ਸੈਨਾ ਦੀ ਮਦਦ ਲਈ ਗਈ ਹੈ । ਹਵਾਈ ਸੈਨਾ ਦੇ ਹੈਲੀਕਾਪਟਰ ਬਿਹਾਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਪਹੁੰਚ ਰਹੇ ਹਨ ਅਤੇ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਵੰਡ ਰਹੇ ਹਨ।ਬੁੱਧਵਾਰ ਨੂੰ ਸੀਤਾਮੜੀ ਜ਼ਿਲੇ `ਚ ਹਵਾਈ ਫੌਜ ਦਾ ਹੈਲੀਕਾਪਟਰ ਰਾਹਤ ਸਮੱਗਰੀ ਵੰਡਣ ਤੋਂ ਬਾਅਦ ਵਾਪਸ ਆ ਰਿਹਾ ਸੀ ਤਾਂ ਉਸ `ਚ ਕੁਝ ਗਲਤ ਹੋ ਗਿਆ। ਕਿਉਂਕਿ ਹਰ ਪਾਸੇ ਪਾਣੀ ਸੀ, ਦੋਵੇਂ ਪਾਇਲਟਾਂ ਨੇ ਇਸ ਨੂੰ ਪਾਣੀ ਵਿੱਚ ਉਤਾਰਨ ਦਾ ਫੈਸਲਾ ਕੀਤਾ । ਪਾਇਲਟ ਨੇ ਇਸ ਨੂੰ ਮੁਜ਼ੱਫਰਪੁਰ ਜ਼ਿਲੇ ਦੇ ਔਰਈ ਬਲਾਕ `ਚ ਘਨਸ਼ਿਆਮਪੁਰ ਪੰਚਾਇਤ ਦੇ ਬਸੀ ਬਾਜ਼ਾਰ ਨੇੜੇ ਹੜ੍ਹ ਦੇ ਪਾਣੀ `ਚ ਉਤਾਰਿਆ।ਪਹਿਲਾਂ ਸਥਾਨਕ ਲੋਕਾਂ ਨੇ ਹੈਲੀਕਾਪਟਰ ਨੂੰ ਪਾਣੀ `ਚ ਡਿੱਗਦੇ ਦੇਖਿਆ, ਜਿਸ ਤੋਂ ਬਾਅਦ ਪਿੰਡ ਵਾਸੀ ਉਥੇ ਭੱਜੇ। ਪਿੰਡ ਵਾਸੀ ਹੈਲੀਕਾਪਟਰ ਦੇ ਨੇੜੇ ਪਹੁੰਚੇ, ਜਿਸ ਤੋਂ ਬਾਅਦ ਇਸ ਵਿੱਚ ਮੌਜੂਦ ਦੋ ਪਾਇਲਟਾਂ ਅਤੇ ਤਿੰਨ ਸੈਨਿਕਾਂ ਨੂੰ ਬਾਹਰ ਕੱਢਿਆ ਗਿਆ ।

Advertisement
Advertisement
Advertisement
Advertisement
Scroll to Top