Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਕਾਬੂ
ਚੰਡੀਗੜ, 2 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।
ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top