Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ

ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ

ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ
ਰਾਜਾ ਵੜਿੰਗ ਨੇ ਪੰਜਾਬੀ ਬੋਲਦੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਲਈ ਭੇਜਿਆ
ਪਟਿਆਲਾ : ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਰਿਆਣਾ ਚੋਣਾਂ ਲਈ ਪੰਜਾਬੀ ਬੋਲਦੇ 7 ਹਲਕਿਆਂ ਵਿੱਚ ਪ੍ਰਚਾਰ ਕਰਨ ਲਈ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ । ਇਥੇ ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹਰਿਆਣਾ ਦੇ ਵੱਖ ਵੱਖ ਕਾਂਗਰਸੀ ਉਮੀਦਵਾਰਾਂ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਓਨ੍ਹਾਂ ਦੇ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਦੀ ਬੇਨਤੀ ਕੀਤੀ ਸੀ ਜਿਸਦੇ ਤਹਿਤ ਉਹ ਸੰਧ, ਟੋਹਾਣਾ, ਗੂਹਲਾ, ਸਿਰਸਾ ਵਿਖੇ ਚੋਣ ਪ੍ਰਚਾਰ ਕਰਕੇ ਆਏ ਹਨ ਅਤੇ ਅੱਜ ਉਨ੍ਹਾਂ ਨੂੰ ਉਚੇਚੇ ਤੌਰ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਚਿੱਠੀ ਕੱਢ ਕੇ ਹਰਿਆਣਾ ਦੇ ਸੱਤ ਵਿਧਾਨ ਸਭਾ ਪੰਜਾਬੀ ਬੋਲਦੇ ਹਲਕਿਆਂ ਪਿਹੋਵਾ, ਪੰਚਕੁਲਾ ,ਅੰਬਾਲਾ ਸਿਟੀ,ਅੰਬਾਲਾ ਕੈਂਟ, ਨਰਾਇਣਗੜ੍ਹ, ਕਾਲਕਾ ਤੇ ਗੁਹਲਾ ਵਿਖੇ ਅੱਜ ਹੀ ਚੋਣ ਪ੍ਰਚਾਰ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।
ਬੀਬੀ ਰੰਧਾਵਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਹਰਿਆਣੇ ਵਿੱਚ ਚੋਣ ਪ੍ਰਚਾਰ ਕਰਕੇ ਆਏ ਹਨ ਤੇ ਦੇਖਿਆ ਗਿਆ ਕਿ ਹਰਿਆਣਾ ਦੇ ਲੋਕ ਸਿਰਫ ਤੇ ਸਿਰਫ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ । ਓਨ੍ਹਾਂ ਕਿਹਾ ਕਿ ਹਰਿਆਣਾ ਦੇ ਕਈ ਉਮੀਦਵਾਰਾਂ ਨੇ ਆਪਣੇ ਵਰਕਰਾਂ ਰਾਹੀਂ ਮੇਰੇ ਨਾਲ ਤਾਲਮੇਲ ਕਰਕੇ ਮੈਨੂੰ ਖੁਦ ਓਨ੍ਹਾਂ ਦੇ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਲਈ ਬੁਲਾਇਆ ਗਿਆ ਹੈ ਜਿਸਦੇ ਲਈ ਉਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦੇ ਹਨ।ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਰਿਆਣਾ ਨੂੰ ਬਹੁਤ ਪਿੱਛੇ ਤੱਕ ਦਿੱਤਾ ਹੈ ਅਤੇ ਅੱਜ ਕਿਸਾਨ ਵਪਾਰੀ ਮੁਲਾਜ਼ਮ ਗਰੀਬ ਮਜ਼ਦੂਰ ਤੇ ਕਾਰੋਬਾਰੀਆਂ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ।
ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਣ ਲਈ ਉਤਾਵਲੇ ਹਨ ਜਿਸ ਕਰਕੇ ਉਹ ਹਰ ਸੂਬੇ ਵਿੱਚ ਕਾਂਗਰਸ ਨੂੰ ਤਕੜਾ ਕਰਨਾ ਚਾਹੁੰਦੇ ਹਨ । ਉਹਨਾਂ ਇਹ ਵੀ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਮੋਦੀ ਦੀ ਧਰਮ ਤੇ ਅਧਾਰਿਤ ਰਾਜਨੀਤੀ ਤੋ ਤੰਗ ਆ ਚੁੱਕੇ ਹਨ ਜਿਸ ਕਰਕੇ ਸਮੇਂ ਸਮੇਂ ਤੇ ਕਿਤੇ ਨਾ ਕਿਤੇ ਦੰਗੇ ਹੁੰਦੇ ਰਹਿੰਦੇ ਹਨ ਅਤੇ ਲੋਕਾਂ ਨੂੰ ਕਰਫਿਊ ਵਰਗੇ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੀਬੀ ਰੰਧਾਵਾ ਨੇ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ

Advertisement
Advertisement
Advertisement
Advertisement
Scroll to Top