Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਣਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ : ਮੋਦੀ

ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਣਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ : ਮੋਦੀ

ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਣਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰੋਤਿਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦਾ ਅਸਲੀ ਸੂਤਰਧਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਰੇਡੀਓ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਵਿਕਾਸ, ਪ੍ਰੇਰਣਾਦਾਇਕ ਅਤੇ ਉਤਸ਼ਾਹਿਤ ਕਰਨ ਵਾਲੀਆਂ ਕਹਾਣੀਆਂ ਪਸੰਦ ਕਰਦੇ ਹਨ। ਆਕਾਸ਼ਵਾਣੀ ਦੇ ਇਸ ਮਹੀਨਾਵਾਰ ਪ੍ਰੋਗਰਾਮ ਦੀ 114ਵੀਂ ਕੜੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਪਾਣੀ ਬਚਾਉਣ, ਵਾਤਾਵਰਨ ਬਚਾਉਣ ਅਤੇ ਸਵੱਛਤਾ ਮੁਹਿੰਮ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਇਸ ਵਿੱਚ ਹਿੱਸੇਦਾਰੀ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅੱਜ ਦੁਨੀਆ ਵਿੱਚ ਨਿਰਮਾਣ ਦਾ ਪਾਵਰਹਾਊਸ ਬਣ ਗਿਆ ਹੈ ਅਤੇ ਸਾਰੇ ਦੇਸ਼ਾਂ ਦੀਆਂ ਨਜ਼ਰਾਂ ‘ਸਾਡੇ ’ਤੇ ਟਿਕੀਆਂ ਹਨ’। ਉਨ੍ਹਾਂ ਦੇਸ਼ ਵਾਸੀਆਂ ਨੂੰ ਤਿਉਹਾਰਾਂ ਦੇ ਸੀਜ਼ਨ ’ਚ ‘ਮੇਕ ਇਨ ਇੰਡੀਆ’ ਉਤਪਾਦ ਤੋਹਫੇ ਵਜੋਂ ਇੱਕ-ਦੂਜੇ ਨੂੰ ਦੇਣ ਦੀ ਅਪੀਲ ਕੀਤੀ। ‘ਮੇਕ ਇਨ ਇੰਡੀਆ’ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਦੇਸ਼ ਦੇ ਵੱਡੇ ਉਦਯੋਗਾਂ ਤੋਂ ਲੈ ਕੇ ਛੋਟੇ ਦੁਕਾਨਦਾਰਾਂ ਤੱਕ ਦਾ ਯੋਗਦਾਨ ਸ਼ਾਮਲ ਹੈ। ‘ਮਨ ਕੀ ਬਾਤ’ ਦੀ ਇਸ ਕੜੀ ਦੇ ਨਾਲ ਹੀ ਇਸ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਲੰਬੀ ਯਾਤਰਾ ਵਿੱਚ ਅਜਿਹੇ ਕਈ ਪੜਾਅ ਆਏ ਜਿਨ੍ਹਾਂ ਨੂੰ ਉਹ ਕਦੇ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ, ‘‘ਸਾਡੀ ਇਸ ਯਾਤਰਾ ਦੇ ਕਈ ਅਜਿਹੇ ਸਾਥੀ ਹਨ ਜਿਨ੍ਹਾਂ ਦਾ ਸਾਨੂੰ ਲਗਾਤਾਰ ਸਹਿਯੋਗ ਮਿਲਦਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਮੁਹੱਈਆ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਇਕ ਧਾਰਨਾ ਅਜਿਹੀ ਬਣਾਈ ਗਈ ਹੈ ਕਿ ਜਦੋਂ ਤੱਕ ਤਿੱਖੀਆਂ ਤੇ ਨਕਾਰਾਤਮਕ ਗੱਲਾਂ ਨਾ ਹੋਣ ਤਾਂ ਉਦੋਂ ਤੱਕ ਉਸ ਪ੍ਰੋਗਰਾਮ ਨੂੰ ਜ਼ਿਆਦਾ ਤਵੱਜੋਂ ਨਹੀਂ ਮਿਲ ਸਕਦੀ ਪਰ ‘ਮਨ ਕੀ ਬਾਤ’ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕ ਸਕਾਰਾਤਮਕ ਤੇ ਪ੍ਰੇਰਣਾਦਾਇਕ ਕਹਾਣੀਆਂ ਕਿੰਨੀਆਂ ਪਸੰਦ ਕਰਦੇ ਹਨ। ਉਨ੍ਹਾਂ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਲੋਕਾਂ ਤੋਂ ਇਲਾਵਾ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੇ ਮੀਡੀਆ ਸਮੂਹਾਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top