Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:55 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਸੁੱਖ ਆਸਣ ਦੇ ਕਮਰੇ ਅੰਦਰ ਬਿਜਲੀ ਸ਼ਾਟ ਸਰਕਟ ਨਾਲ ਅੱਗ ਲੱਗ

ਗੁਰਦੁਆਰਾ ਸਾਹਿਬ ਸੁੱਖ ਆਸਣ ਦੇ ਕਮਰੇ ਅੰਦਰ ਬਿਜਲੀ ਸ਼ਾਟ ਸਰਕਟ ਨਾਲ ਅੱਗ ਲੱਗ

ਗੁਰਦੁਆਰਾ ਸਾਹਿਬ ਸੁੱਖ ਆਸਣ ਦੇ ਕਮਰੇ ਅੰਦਰ ਬਿਜਲੀ ਸ਼ਾਟ ਸਰਕਟ ਨਾਲ ਅੱਗ ਲੱਗ
ਭੂੰਗਾ/ਗੜ੍ਹਦੀਵਾਲਾ : ਪੰਜਾਬ ਦੇ ਪਿੰਡ ਅੱਭੋਵਾਲ ਥਾਣਾ ਹਰਿਆਣਾ ਹੁਸ਼ਿਆਰਪੁਰ ਵਿਖੇ ਗੁਰਦੁਆਰਾ ਸਾਹਿਬ ਸੁੱਖ ਆਸਣ ਦੇ ਕਮਰੇ ਅੰਦਰ ਬਿਜਲੀ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਮੱਖਣ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਦੇ ਇਕ ਲੜਕੇ ਨੇ ਗੁਰਦੁਆਰਾ ਸਾਹਿਬ ਦੇ ਕਮਰੇ ’ਚੋਂ ਧੁੰਆਂ ਨਿੱਕਲਦਾ ਵੇਖਿਆ, ਜਿਸ ਦੀ ਜਾਣਕਾਰੀ ਮੈਨੇਜਰ ਕੁਲਵਿੰਦਰ ਸਿੰਘ ਨੂੰ ਦਿੱਤੀ, ਜਿਨ੍ਹਾਂ ਨੇ ਤੁਰੰਤ ਗੁਰਦੁਆਰਾ ਸਾਹਿਬ ਜਾ ਕੇ ਦੇਖਿਆ ਕਿ ਕਮਰੇ ਅੰਦਰੋਂ ਧੁੰਆਂ ਬਾਹਰ ਆ ਰਿਹਾ ਸੀ ਅਤੇ ਉਨ੍ਹਾਂ ਨੇ ਆਂਢ-ਗੁਆਂਢ ਨੂੰ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗਣ ਦੀ ਜਿਸ ਕਿਸੇ ਨੂੰ ਵੀ ਜਾਣਕਾਰੀ ਮਿਲੀ ਉਹ ੳਥੇ ਪਹੁੰਚ ਗਿਆ ਅਤੇ ਅੱਗ ਬੁਝਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਜੁੱਟ ਗਿਆ ਤੇ ਭਾਰੀ ਜੱਦੋ ਜਹਿਜ਼ ਦੇ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਇਸ ਅੱਗ ਨਾਲ 3 ਸ੍ਰੀ ਗੁਰੂ ਗ੍ਰੰਥ ਸਾਹਿਬ, 2 ਸੈਂਚੀਆਂ, 2 ਪੋਥੀਆਂ, ਚੰਦੋਆ ਸਾਹਿਬ, 3 ਚੌਰ ਸਾਹਿਬ ਅਤੇ ਹੋਰ ਸਮਾਨ ਨੁਕਸਾਨਿਆ ਗਿਆ।ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਹੁਸ਼ਿਆਰਪੁਰ ਨੂੰ ਦਿੱਤੀ ਗਈ। ਇਸ ਮੌਕੇ ਇੰਸ. ਲੋਮੇਸ਼ ਸ਼ਰਮਾਂ ਐੱਸ. ਐੱਚ. ਓ. ਹਰਿਆਣਾ, ਏ. ਐੱਸ. ਆਈ. ਜਗਦੀਸ਼ ਕੁਮਾਰ ਇੰਚਾਰਜ ਪੁਲਸ ਚੌਂਕੀ ਭੂੰਗਾ, ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਇਸ ਮੌਕੇ ਅਮਰਜੀਤ ਸਿੰਘ ਜੰਡੀ ਪ੍ਰਚਾਰਕ ਐੱਸ. ਜੀ. ਪੀ. ਸੀ, ਇੰਦਰਜੀਤ ਸਿੰਘ ਭੂੰਗਾ, ਮੁੱਖਤਿਆਰ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ ਮੈਬਰ ਅਕਾਲ ਸਹਾਇ ਇੰਟਰਨੈਸ਼ਨਲ ਜਥੇਬੰਦੀ ਵੱਲੋਂ ਰਹਿਮ ਮਰਿਆਦਾਂ ਅਨੁਸਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

Advertisement
Advertisement
Advertisement
Advertisement
Scroll to Top