Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:54 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਸੰਗਰੂਰ, 28 ਸਤੰਬਰ :
ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਪਿਛਲੇ ਹਫਤੇ ਦੌਰਾਨ 21 ਸਤੰਬਰ ਤੋਂ 27 ਸਤੰਬਰ ਤੱਕ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 06 ਵਿਅਕਤੀ ਕਾਬੂ ਕਰਕੇ 21 ਗ੍ਰਾਮ ਹੈਰੋਇਨ, 06 ਕਿੱਲੋ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 03 ਜਣਿਆਂ ਨੂੰ ਕਾਬੂ ਕੀਤਾ ਅਤੇ 91.500 ਲੀਟਰ ਸ਼ਰਾਬ ਠੇਕਾ ਦੇਸੀ, 1.500 ਲੀਟਰ ਸ਼ਰਾਬ ਨਜਾਇਜ਼, 01 ਚਾਲੂ ਭੱਠੀ ਅਤੇ 150 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੜਾ ਸੱਟਾ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ, ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 23,600/- ਰੁਪਏ ਬ੍ਰਾਮਦ ਕਰਵਾਏ ਗਏ । ਜ਼ਿਲ੍ਹਾ ਪੁਲਿਸ ਮੁਖੀ ਨੇ ਜਨਤਾ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖੇਡ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 17 ਪਿੰਡਾਂ, ਕਸਬਿਆਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top