Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ
ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆ ਬਚਾ ਸਕਦਾ ਹੈ : ਗੁਰਪਿੰਦਰ ਸਿੰਘ ਸੰਧੂ
ਪਟਿਆਲਾ 28 ਸਤੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਅਤੇ ਸਤਨਾਮ ਸਿੰਘ ਸੰਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ, ਅਤੇ ਮੁਫਤ ਅੱਖਾਂ ਦਾ ਚੈੱਕਅੱਪ ਕੈਂਪ ਹੀਰਾ ਕਾਲੋਨੀ ਬਹਾਦਰਗੜ੍ਹ ਵਿਖੇ,ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਡਿੰਪੀ ਸਿੰਘ ਸੀਲ, ਗੁਰਜਿੰਦਰ ਸਿੰਘ(ਬੱਬੂ)ਅਤੇ ਅਨਮੋਲ ਘੁੰਮਣ ਨੇ ਖੂਨਦਾਨ ਕਰਕੇ ਕੀਤਾ।ਇਹ ਦੋਨੋ ਕੈਂਪ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਲਗਾਏ ਗਏ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਰਮੀਤ ਸਿੰਘ ਪਠਾਨਮਾਜਰਾ ਐੱਮ.ਐੱਲ.ਏ.ਸਨੌਰ ਨੇ ਸਿਰਕਤ ਕੀਤੀ।ਖੂਨਦਾਨ ਕੈਂਪ ਵਿੱਚ ਗੁਰਜੰਟ ਦਾਸ,ਰੌਸਨ ਲਾਲ,ਪ੍ਰਵੀਨ ਕੁਮਾਰ,ਜਤਿੰਦਰ ਸਰਮਾ,ਅਤੇ ਬਲਦੇਵ ਰਾਜ ਸਮੇਤ 40 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਲੱਬ ਦੇ ਜਨਰਲ ਸਕੱਤਰ ਦੀਦਾਰ ਸਿੰਘ ਬੋਸਰ ਵੱਲੋਂ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਪਿੰਦਰ ਸਿੰਘ ਸੰਧੂ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਡਿੰਪੀ ਸਿੰਘ ਸੀਲ,ਗੁਰਜਿੰਦਰ ਸਿੰਘ (ਬੱਬੂ),ਬਲਦੇਵ ਸਿੰਘ,ਹਰਦੀਪ ਸਿੰਘ,ਸੋਹਨ ਲਾਲ,ਗੁਰਦੀਪ ਸਿੰਘ,ਕਪਿੱਲ ਸਰਮਾਂ,ਗੁਰਜੰਟ ਸਿੰਘ,ਸੈਬੀ ਭੰਗੂ ਬੋਸਰ,ਨਵੀਨ ਬਾਵਾ,ਸੁਲੱਖਣ ਸਿੰਘ,ਅਤੇ ਇੰਦਰਪ੍ਰੀਤ ਸਿੰਘ ਹਾਜ਼ਰ ਸੀ।

Advertisement
Advertisement
Advertisement
Advertisement
Scroll to Top