Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਉਸ ਨੂੰ ਕੇਂਦਰ ਸਰਕਾਰ ਤੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਮਿਲੇ 350 ਕਰੋੜ ਰੁਪਏ ਹਸਪਤਾਲਾਂ ਨੂੰ ਨਾ ਵੰਡੇ ਜਾਣ ਅਤੇ ਹੋਰ ਖ਼ਰਚੇ ਕਰਦੇ ਰਹਿਣ ਉਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਦੇ ਮੱਦੇਨਜ਼ਰ ਅਦਾਲਤ ਨੇ ਪੰਜਾਬ ਸਰਕਾਰ ਨੂੰ ਉਸ ਵੱਲੋਂ ਪ੍ਰਿੰਟ ਤੇ ਆਡੀਓ-ਵਿਜ਼ੂਅਲ ਮੀਡੀਆ ਵਿਚ ਕੀਤੀ ਗਈ ਇਸ਼ਤਿਹਾਰਬਾਜ਼ੀ ਅਤੇ ਮੰਤਰੀਆਂ, ਵਿਧਾਇਕਾਂ ਤੇ ਕਲਾਸ 1 ਅਫ਼ਸਰਾਂ ਦੇ ਘਰਾਂ ਤੇ ਦਫ਼ਤਰਾਂ ਦੇ ਕੀਤੇ ਗਏ ਨਵੀਨੀਕਰਨ ਅਤੇ ਕਾਰਾਂ ਸਮੇਤ ਨਵੇਂ ਵਾਹਨਾਂ ਦੀ ਖ਼ਰੀਦ ਉਤੇ ਹੋਏ ਖ਼ਰਚਿਆਂ ਦੇ ਵੇਰਵੇ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਿਹਤ ਵਿਭਾਗ ਦੇ ਸੀਨੀਅਰ ਅਫ਼ਸਰਾਂ ਦੀਆਂ ਤਨਖ਼ਾਹਾਂ ਅਟੈਚ ਕਰਨ ਜਾਂ ਰੋਕ ਲੈਣ ਦੇ ਹੁਕਮ ਵੀ ਦਿੱਤੇ ਹਨ। ਜਿਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ ਦਿੱਤੇ ਗਏ ਹਨ, ਉਨ੍ਹਾਂ ਵਿਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਰਾਜ ਸਿਹਤ ਏਜੰਸੀ ਦੀ ਸੀਈਓ ਬਬੀਤਾ, ਡਾਇਰੈਕਟਰ ਦੀਪਕ ਅਤੇ ਡਿਪਟੀ ਡਾਇਰੈਕਟਰ ਸ਼ਰਨਜੀਤ ਕੌਰ ਸ਼ਾਮਲ ਹਨ।ਇਹ ਹੁਕਮ ਘੱਟੋ-ਘੱਟ ਅੱਧ-ਅਕਤੂਬਰ ਵਿਚ ਮਾਮਲੇ ਦੀ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਮਲ ਵਿਚ ਰਹਿਣਗੇ। ਇਹ ਹੁਕਮ ਜਾਰੀ ਕਰਦਿਆਂ ਜਸਟਿਸ ਵਿਨੋਦ ਐਸ ਭਾਰਤਵਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਵੇਰਵੇ ਇਹ ਪਤਾ ਲਾਉਣ ਲਈ ਮੰਗੇ ਜਾ ਰਹੇ ਹਨ ਕਿ ਫੰਡ/ਗਰਾਂਟਾਂ ਜਿਸ ਮਕਸਦ ਲਈ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਕੀ ਉਸੇ ਲਈ ਉਨ੍ਹਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ ਜਾਂ ਨਹੀਂ।

Advertisement
Advertisement
Advertisement
Advertisement
Scroll to Top