Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਸਿਹਤ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ
ਪਟਿਆਲਾ 15 ਮਈ:
ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਅਤੇ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।
ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਭ ਤੋਂ ਪਹਿਲਾ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉਹਨਾਂ ਮੌਕੇ ਤੇ ਮੌਜੂਦ ਏ.ਐਨ.ਐਮ ਅਤੇ ਆਸ਼ਾ ਨੂੰ ਹਦਾਇਤ ਕੀਤੀ ਕਿ ਮਾਂ ਬੱਚਾ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਹਰੇਕ ਲੋੜਵੰਦ ਨੂੰ ਦੇਣੀਆਂ ਯਕੀਨੀ ਬਣਾਈਆਂ ਜਾਣ। ਪਿੰਡਾ ਦਾ ਸਰਵੇ ਕੀਤਾ ਜਾਵੇ। ਹਾਈ ਰਿਸਕ ਗਰਭਵਤੀਆਂ ਦਾ ਖ਼ਾਸ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਮੇਂ ਫੋਲੋ ਅੱਪ ਕੀਤਾ ਜਾਵੇ ਅਤੇ ਉਹਨਾਂ ਦਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿੱਚ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਤੇ ਆਸ਼ਾ ਦੀ ਮੀਟਿੰਗ ਕਰਨ ਅਤੇ ਸਮੂਹ ਸਿਹਤ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਇਸ ਉਪਰੰਤ ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਦਾ ਦੌਰਾ ਕੀਤਾ ਅਤੇ ਮੌਕੇ ਤੇ ਮੌਜੂਦ ਮੈਡੀਕਲ ਅਫ਼ਸਰ ਤੇ ਸਟਾਫ਼ ਨਾਲ ਮੁਲਾਕਾਤ ਕੀਤੀ। ਸਬੰਧਤ ਮੈਡੀਕਲ ਅਫ਼ਸਰ ਵੱਲੋਂ ਦੱਸਿਆ ਕਿ ਅਜਨੋਦਾ ਨੂੰ ਆਮ ਆਦਮੀ ਕਲੀਨਿਕ ਬਣਾਉਣ ਨਾਲ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਇਥੇ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਦਾ ਉਚਿਤ ਪ੍ਰਬੰਧ ਹੈ।
ਇਸ ਮੌਕੇ ਉਹਨਾਂ ਸਿਹਤ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਕੇਂਦਰ ਦੀ ਬਿਲਡਿੰਗ ਦਾ ਨਿਰੀਖਣ ਵੀ ਕੀਤਾ ।ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਭਾਦਸੋਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਅਮਨ ਅਮਨਦੀਪ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top