Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ
ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਸੜਕ ਦੇ ਨਾਲ ਲਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਅਹਿਮ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ/ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਅਤੇ ਜ਼ਿਲ੍ਹੇ ਵਿੱਚ ਕਈ ਥਾਵਾਂ ਤੋਂ ਗੈਸ ਪਾਈਪ ਲਾਈਨ ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 25 ਨਵੰਬਰ 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top