Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:16 pm

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਸੰਭਾਲਿਆ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਸੰਭਾਲਿਆ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਸੰਭਾਲਿਆ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ
ਨਵੀਂ ਦਿੱਲੀ : ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ (ਏਪੀ ਸਿੰਘ) ਨੇ ਸੋਮਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸੋਮਵਾਰ ਨੂੰ ਸੇਵਾ-ਮੁਕਤ ਹੋਏ ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਇਥੇ ਭਾਰਤੀ ਹਵਾਈ ਫ਼ੌਜ ਦੇ ਹੈਡਕੁਆਰਟਰ ਵਾਯੂ ਭਵਨ ਵਿਖੇ ਇਕ ਸ਼ਾਨਦਾਰ ਸਮਾਗਮ ਦੌਰਾਨ ਨਿੱਘੀ ਵਿਦਾਇਗੀ ਦਿੱਤੀ ਗਈ। ਏਅਰ ਚੀਫ਼ ਮਾਰਸ਼ਲ ਚੌਧਰੀ ਨੇ ਇਸ ਅਹੁਦੇ ਉਤੇ ਤਿੰਨ ਸਾਲ ਸੇਵਾ ਨਿਭਾਈ ਹੈ।ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਪਹਿਲਾਂ ਹਵਾਈ ਫ਼ੌਜ ਦੇ ਉਪ ਮੁਖੀ ਸਨ। ਉਨ੍ਹਾਂ ਦਾ ਜਨਮ 27 ਅਕਤੂਬਰ, 1964 ਨੂੰ ਹੋਇਆ ਅਤੇ ਉਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੀ ਫਾਈਟਰ ਪਾਇਲਟ ਸਟਰੀਮ ਵਿਚ ਦਸੰਬਰ 1984 ਵਿਚ ਕਮਿਸ਼ਨ ਪ੍ਰਾਪਤ ਹੋਇਆ ਸੀ। ਆਪਣੀ ਕਰੀਬ 40 ਸਾਲਾਂ ਦੀ ਸੇਵਾ ਦੌਰਾਨ ਉਨ੍ਹਾਂ ਵੱਖੋ-ਵੱਖ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ, ਜਿਨ੍ਹਾਂ ਵਿਚ ਵਿਦੇਸ਼ਾਂ ਵਿਚ ਨਿਯੁਕਤੀਆਂ ਵੀ ਸ਼ਾਮਲ ਹਨ। ਇਕ ਪਾਇਲਟ ਵਜੋਂ ਉਨ੍ਹਾਂ ਰੂਸ ’ਚ ਮਾਸਕੋ ਵਿਖੇ ਮਿੱਗ-29 ਅਪਗਰੇਡ ਪ੍ਰਾਜੈਕਟ ਮੈਨੇਜਮੈਂਟ ਟੀਮ ਦੀ ਅਗਵਾਈ ਕੀਤੀ ਅਤੇ ਉਹ ਨੈਸ਼ਨਲ ਫਲਾਈਟ ਟੈਸਟ ਸੈਂਟਰ ਵਿਖੇ ਪ੍ਰਾਜੈਕਟ ਡਾਇਰੈਕਟਰ (ਫਲਾਈਟ ਟੈਸਟ) ਵੀ ਰਹੇ ਅਤੇ ਉਨ੍ਹਾਂ ਨੂੰ ਹਲਕੇ ਜੰਗੀ ਹਵਾਈ ਜਹਾਜ਼ ਤੇਜਸ ਦੀ ਉਡਾਣਾਂ ਰਾਹੀਂ ਅਜ਼ਮਾਇਸ਼ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।

Advertisement
Advertisement
Advertisement
Advertisement
Scroll to Top