Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ
ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21+ ਸਾਲ ਉਮਰ ਵਰਗ ਵਿੱਚ -70 ਕਿਲੋ ਭਾਰ ਵਿੱਚ ਸੋਨ ਤਗਮਾ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹਨਾਂ ਦੀ ਉਮਰ ਲਗਭਗ 54 ਸਾਲ ਹੈ ਅਤੇ ਉਹ 40 ਸਾਲਾਂ ਤੋਂ ਜੂਡੋ ਨਾਲ ਜੁੜੇ ਹੋਏ ਹਨ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੀ ਸੀ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਸਕੂਲ ਦੇ ਬੱਚਿਆਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਖੇਡਾਂ ਵਿੱਚ ਭਾਗ ਲੈਂਦੇ ਹਨ ਅਤੇ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਜੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ।

Advertisement
Advertisement
Advertisement
Advertisement
Scroll to Top