Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ

ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ

ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ

ਚੰਡੀਗੜ੍ਹ, 16 ਮਈ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ।

ਮਾਨ ਵੱਲੋਂ ਅੱਜ ਪਟਿਆਲਾ ਵਿੱਚ ਆਧੁਨਿਕ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ ‘ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ, ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ, ਜਿਸਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ।

“ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸ਼ੁਰੂ ਹੋਇਆ ਸੀ, ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।” ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹਨਾਂ ਬਹੁਤ ਸਾਰੀਆਂ ਉਦਾਹਰਣਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬਦਲਾਅ ਅਤੇ ਤਰੱਕੀ ਦੇ ਫਰਜ਼ੀ ਬਿਆਨਬਾਜ਼ੀ ਤੋਂ ਅਜੇ ਤੱਕ ਬਾਹਰ ਨਹੀਂ ਆਈ ਹੈ ਕਿਉਂਕਿ ਜ਼ਮੀਨ ‘ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ।

Advertisement
Advertisement
Advertisement
Advertisement
Scroll to Top