Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਮੈਨੇਜਰ
ਪਟਿਆਲਾ 30 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਭੁਪਿੰਦਰਪਾਲ ਸਿੰਘ ਅਤੇ ਗੁਰੂ ਤੇਗ ਬਹਾਦਰ ਸਾਹਿਬ ਜਥੇ ਦੇ ਅਹੁਦੇਦਾਰ ਸਾਹਿਬਾਨ ਵੀ ਸ਼ਾਮਲ ਸਨ। ਇਸ ਸਬੰਧ ਵਿਚ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਉਨ੍ਹਾਂ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ 2 ਅਕਤੂਬਰ ਨੂੰ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੇਰ ਰਾਤ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗੁਰੂ ਸਾਹਿਬ ਦੀ ਖੁਸ਼ੀ ਹਾਸਲ ਕਰਨ ਲਈ ਇਸ ਗੁਰਮਤਿ ਸਮਾਗਮ ਵਿਚ ਪੁੱਜਣ ਦੀ �ਿਪਾਲਤਾ ਕਰੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਪ੍ਰਧਾਨ ਪ੍ਰੇਮ ਸਿਘ, ਭਵਨਪੁਨੀਤ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top