Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ

ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ

ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿਚ ਐਤਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਦਿੱਲੀ ਦੇ ਨਿਊ ਕੌਂਡਲੀ ਤੋਂ ਰਾਤ ਦੇ ਖਾਣੇ ਲਈ ਨੋਇਡਾ ਆਏ ਸਨ। ਰਾਤ ਦਾ ਖਾਣਾ ਖਾਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਸੈਕਟਰ 11 ਨੇੜੇ ਉਨ੍ਹਾਂ ਦੀ ਕਾਰ ਇਕ ਟਰੈਕਟਰ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਰਾਤ 2 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਜ਼ਖਮੀ ਉੱਤਮ ਨੇ ਦੱਸਿਆ ਕਿ ਉਹ ਆਪਣੇ ਚਾਰ ਦੋਸਤਾਂ ਮੋਹਿਤ, ਵਿਸ਼ਾਲ, ਹਿਮਾਂਸ਼ੂ ਅਤੇ ਮਨੀਸ਼ ਨਾਲ ਰਾਤ ਦੇ ਖਾਣੇ ਲਈ ਆਲਟੋ ਕਾਰ ‘ਚ ਨੋਇਡਾ ਆਏ ਸੀ। ਘਰ ਪਰਤਦੇ ਸਮੇਂ ਸੈਕਟਰ 11 ਨੇੜੇ ਇਕ ਟਰੈਕਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਚਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਏਡੀਸੀਪੀ ਮਨੀਸ਼ ਮਿਸ਼ਰਾ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 2 ਵਜੇ ਪੰਜ ਲੜਕੇ ਇੱਕ ਆਲਟੋ ਵਿੱਚ ਦਿੱਲੀ ਵੱਲ ਜਾ ਰਹੇ ਸਨ। ਸ਼ਿਵਾਨੀ ਫਰਨੀਚਰ ਸੈਕਟਰ-11 ਨੇੜੇ ਇਕ ਟਰੈਕਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇੱਕ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦਕਿ ਇੱਕ ਦਾ ਇਲਾਜ ਚੱਲ ਰਿਹਾ ਹੈ । ਹਸਪਤਾਲ ‘ਚ ਦਾਖਲ ਉੱਤਮ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਦੋਸਤਾਂ ਮੋਹਿਤ, ਵਿਸ਼ਾਲ, ਮਨੀਸ਼ ਅਤੇ ਹਿਮਾਂਸ਼ੂ ਸਮੇਤ ਏ-2 ਨਿਊ ਕੌਂਡਲੀ ਦੇ ਰਹਿਣ ਵਾਲੇ ਹਨ ।

Advertisement
Advertisement
Advertisement
Advertisement
Scroll to Top