Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ
ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜਤੀਆਂ ਨਾਲ ਕੀਤੀ ਗੱਲਬਾਤ
-ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ : ਡਾ. ਪ੍ਰੀਤੀ ਯਾਦਵ
-‘ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ’
ਰਾਜਪੁਰਾ/ਪਟਿਆਲਾ, 30 ਸਤੰਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ ਤੇ ਜ਼ਿਲ੍ਹੇ ਦੀਆਂ 109 ਮੰਡੀਆਂ ‘ਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਕੀਤਾ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸਭ ਤੋਂ ਪਹਿਲਾਂ ਝੋਨੇ ਦੀ ਆਮਦ ਰਾਜਪੁਰਾ ਵਿਖੇ ਸ਼ੁਰੂ ਹੁੰਦੀ ਹੈ, ਇਸ ਲਈ ਉਨ੍ਹਾਂ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ 109 ਮੰਡੀਆਂ ਤੇ 126 ਆਰਜ਼ੀ ਯਾਰਡ ਬਣਾਏ ਗਏ ਹਨ ਤੇ ਸਭ ਵਿੱਚ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ।
ਰਾਜਪੁਰਾ ਮੰਡੀ ਵਿਖੇ ਦੌਰਾ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪਿਛਲੇ ਸਾਲ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਾਰ ਵੀ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਮਸ਼ੀਨਰੀ ਹੈ ਤੇ ਇਹ ਕੋਸ਼ਿਸ਼ ਵੀ ਕੀਤੀ ਜਾਵੇਗੀ ਕਿ ਹਰ ਕਿਸਾਨ ਤੱਕ ਸਮੇਂ ਸਿਰ ਮਸ਼ੀਨਰੀ ਪੁੱਜਦੀ ਕੀਤੀ ਜਾ ਸਕੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ । ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵੀਕੇਸ਼ ਗੁਪਤਾ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ, ਨਿਊ ਗਰੇਨ ਮਾਰਕਿਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਗਰੋਵਰ, ਮਨੀਸ਼ ਜਿੰਦਲ, ਸੰਜੇ ਕੱਕੜ, ਰਾਕੇਸ਼ ਕੁਕਰੇਜਾ, ਸ਼ਰਨਜੀਤ ਸਿੰਘ, ਹਰੀਸ਼ ਨਰੂਲਾ, ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top