Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:58 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ
-15 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਲਿਆ ਹਿੱਸਾ : ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 30 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਸੰਪੰਨ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ 23 ਸਤੰਬਰ ਤੋਂ ਸ਼ੁਰੂ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 15 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਹਨ । ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਵਿਭਾਗ ਦੇ ਕੋਚਿਜ, ਦਫ਼ਤਰੀ ਸਟਾਫ਼, ਖੇਡ ਵਿਭਾਗ ਦੇ ਅਧਿਆਪਕਾਂ ਅਤੇ ਹਰ ਸਬੰਧਤ ਵਿਭਾਗ ਦੇ ਕਰਮਚਾਰੀਆਂ ਦੀ ਮਿਹਨਤ ਅਤੇ ਸਹਿਯੋਗ ਸਦਕਾ ਹੀ ਇਹ ਖੇਡਾਂ ਵਧੀਆਂ ਅਤੇ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜੀਆਂ ਹਨ। ਇਸ ਦੇ ਲਈ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਕਰਵਾਉਣੀਆਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ ਸਾਡੇ ਨੌਜਵਾਨ ਜਿਥੇ ਨਸ਼ਿਆਂ ਜਿਹੀ ਭੈੜੀ ਲਾਹਨਤ ਤੋਂ ਦੂਰ ਰਹਿੰਦੇ ਹਨ, ਉਥੇ ਸਰੀਰਕ ਪੱਖੋਂ ਵੀ ਮਜ਼ਬੂਤ ਹੁੰਦੇ ਹਨ ਅਤੇ ਬਜ਼ੁਰਗਾਂ ਲਈ ਤਾਂ ਇਹ ਖੇਡਾਂ ਤੰਦਰੁਸਤੀ ਅਤੇ ਨਵੀਂ ਚੇਤਨਾ ਅਤੇ ਉਤਸ਼ਾਹ ਲੈ ਕਿ ਆਉਂਦੀਆਂ ਹਨ । ਉਨ੍ਹਾਂ ਆਖਰੀ ਦਿਨ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਲੀਬਾਲ (ਸਮੈਸਿੰਗ) 21-30 ਸਾਲ ਦੇ ਉਮਰ ਵਰਗ ਦੇ ਮੈਨ ਖੇਡ ਮੁਕਾਬਲਿਆਂ ਵਿੱਚ ਸਮਾਣਾ ਦੀ ਟੀਮ ਨੇ ਪਹਿਲਾ ਨਾਭਾ ਦੀ ਟੀਮ ਨੇ ਦੂਜਾ ਅਤੇ ਕੋਚਿੰਗ ਸੈਂਟਰ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 40-50 ਅਤੇ 50-60 ਉਮਰ ਵਰਗ ਮੈਨ ਵਿੱਚ ਕੋਚਿੰਗ ਸੈਂਟਰ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਸਾਫਟਬਾਲ ਮੁਕਾਬਲਿਆਂ ਵਿੱਚ ਅੰਡਰ-17 ਲੜਕਿਆਂ ਵਿੱਚ ਸ਼ੁਤਰਾਣਾ ਦੀ ਟੀਮ ਨੇ ਜਸਦੇਵ ਸਿੰਘ ਸੰਧੂ ਟੀਮ ਦੀ ਟੀਮ ਨੂੰ 6-4 ਦੇ ਫ਼ਰਕ ਨਾਲ, ਇਸ ਤਰ੍ਹਾਂ ਸ.ਹ.ਸ ਰਾਏਪੁਰ ਨੇ ਸ.ਸ.ਸ.ਸ ਭਾਂਖਰ ਨੂੰ 8-6 ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ। ਅੰਡਰ-21 ਵਿੱਚ ਸ.ਸ.ਸ.ਸ ਸ਼ੁਤਰਾਣਾ ਨੇ ਆਲਮਪੁਰ ਕਬੱਡੀ ਕਲੱਬ ਨੂੰ 11-0 ਦੇ ਭਾਰੀ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ। ਸ.ਸ.ਸ.ਸ ਭਾਖਰ ਨੇ ਪਲੇਅ ਵੇਅ ਸਕੂਲ ਨੂੰ 10-0 ਦੇ ਫ਼ਰਕ ਨਾਲ ਹਰਾ ਕਿ ਭਾਰੀ ਜਿੱਤ ਹਾਸਲ ਕੀਤੀ ।

Advertisement
Advertisement
Advertisement
Advertisement
Scroll to Top