Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ
ਪਟਿਆਲਾ : ਇਥੇ ਰੇਲਵੇ ਸਟੇਸ਼ਨ ਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਅਗਵਾਈ ਵਿੱਚ ਕਿਸਾਨਾਂ ਨੇ 12.30 ਤੋਂ 2.30 ਤੱਕ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ।
ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਵਧਾਕੇ 200 ਦਿਨ ਕੀਤੀ ਜਾਵੇ।ਉਹਨਾਂ ਅੱਗੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਮੰਗਵਾਉਣ ਅਤੇ ਲਾਗੂ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਰੈਲੀ ਦੀ ਸਟੇਜ ਸਕੱਤਰ ਦੀ ਭੂਮਿਕਾ ਗੁਰਨਾਮ ਸਿੰਘ ਢੈਂਠਲ ਨੇ ਨਿਭਾਈ ਅਤੇ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸਵਾਜਪੁਰ, ਪਰਵਿੰਦਰ ਸਿੰਘ ਬਾਬਰਪੁਰ, ਜੰਗ ਸਿੰਘ ਭਤੇੜੀ, ਬਲਕਾਰ ਸਿੰਘ, ਗੁਰਧਿਆਨ ਸਿੰਘ ਸਿਓਨਾ, ਜਰਨੈਲ ਸਿੰਘ ਕਾਲੇਕੇ, ਸੁਰਿੰਦਰ ਕਕਰਾਲਾ, ਪਵਨ ਪਸਿਆਣਾ, ਗੁਰਵਿੰਦਰ ਸਿੰਘ ਸਦਰਪੁਰਾ, ਚਮਕੌਰ ਸਿੰਘ ਭੇਡਪੁਰਾ ਆਦਿ ਨੇ ਸੰਬੋਧਨ ਕੀਤਾ।

Advertisement
Advertisement
Advertisement
Advertisement
Scroll to Top