Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ : ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ : ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ
ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ, ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ । ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ । ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ ।

Advertisement
Advertisement
Advertisement
Advertisement
Scroll to Top