Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 1:00 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈ. ਡੀ. ਕੀਤਾ ਸੰਮੰਨ ਜਾਰੀ

ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈ. ਡੀ. ਕੀਤਾ ਸੰਮੰਨ ਜਾਰੀ

ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈ. ਡੀ. ਕੀਤਾ ਸੰਮੰਨ ਜਾਰੀ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਹੈਦਰਾਬਾਦ ਕ੍ਰਿਕਟ ਸੰਘ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮੰਨ ਜਾਰੀ ਕੀਤਾ ੈ। ਦੱਸਣਯੋਗ ਹੈ ਕਿ ਅਜ਼ਹਰੂਦੀਨ ਇਸ ਤੋਂ ਪਹਿਲਾਂ ਐਚ. ਸੀ. ਏ. ਦੇ ਪ੍ਰਧਾਨ ਰਹਿ ਚੁੱਕੇ ਹਨ ਤੇ ਉਨ੍ਹਾਂ `ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਗਬਨ ਕਰਨ ਦਾ ਦੋਸ਼ ਲੱਗਿਆ ਹੈ। ਕਾਂਗਰਸੀ ਆਗੂ ਨੂੰ ਜਾਰੀ ਕੀਤਾ ਗਿਆ ਇਹ ਪਹਿਲਾ ਸੰਮੰਨ ਹੈ, ਜਿਸ ਤਹਿਤ ਉਸ ਨੂੰ ਅੱਜ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਹੈ। ਜਿਕਰਯੋਗ ਹੈ ਕਿ ਮੁਹੰਮਦ ਅਜ਼ਹਰੂਦੀਨ `ਤੇ 20 ਕਰੋੜ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਹੈ। ਮਾਮਲਾ ਜਿਥੇ ਹੈਦਰਾਬਾਦ ਦਾ ਹੀ ਦੱਸਿਆ ਜਾ ਰਿਹਾ ਹੈ, ਉਥੇ ਮੁਹੰਮਦ ਅਜ਼ਹਰੂਦੀਨ `ਤੇ ਹੈਦਰਾਬਾਦ ਕ੍ਰਿਕਟ ਸੰਘ `ਚ ਮਨੀ ਲਾਂਡਰਿੰਗ ਦਾ ਇਲਜ਼ਾਮ ਹੈ। ਇਸ ਸਬੰਧ ਵਿੱਚ ਈਡੀ ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।ਇਹ ਮਾਮਲਾ ਹੈਦਰਾਬਾਦ ਦੇ ਉੱਪਲ ਵਿੱਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਡੀਜ਼ਲ ਜਨਰੇਟਰਾਂ, ਅੱਗ ਬੁਝਾਊ ਪ੍ਰਣਾਲੀਆਂ ਅਤੇ ਛੱਤਰੀਆਂ ਦੀ ਖਰੀਦ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ।

Advertisement
Advertisement
Advertisement
Advertisement
Scroll to Top