Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਆਫ਼ਤ ਪ੍ਰਬੰਧਨ ਬਾਰੇ 'ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਆਫ਼ਤ ਪ੍ਰਬੰਧਨ ਬਾਰੇ 'ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਆਫ਼ਤ ਪ੍ਰਬੰਧਨ ਬਾਰੇ ‘ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਸ਼ੁਰੂ
-‘ਨੈਸ਼ਨਲ ਇੰਸਚੀਚੂਟ ਆਫ਼ ਡਿਜ਼ਾਸਟਰ ਮੈਨੇਜਮੈਂਟ’ ਵੱਲੋਂ ਯੂਨੀਵਰਸਿਟੀ ਦੇ ਸਹਿਯੋਗ ਨਾਲ਼ ਕਰਵਾਇਆ ਜਾ ਰਿਹਾ ਹੈ ਪੰਜ ਦਿਨਾ ਪ੍ਰੋਗਰਾਮ
ਪਟਿਆਲਾ : ਆਫ਼ਤ ਪ੍ਰਬੰਧਨ ਸੰਬੰਧੀ ਭਾਰਤ ਸਰਕਾਰ ਦੇ ਕੌਮੀ ਅਦਾਰੇ ‘ਨੈਸ਼ਨਲ ਇੰਸਚੀਚੂਟ ਆਫ਼ ਡਿਜ਼ਾਸਟਰ ਮੈਨੇਜਮੈਂਟ’ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ਼ ਕਰਵਾਇਆ ਜਾ ਰਿਹਾ ਪੰਜ ਦਿਨਾ ‘ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਸ਼ੁਰੂ ਹੋ ਗਿਆ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਜਿਸ ਨਾਲ਼ ਅਧਿਆਪਕਾਂ ਦੀ ਸਮਰਥਾ, ਗਿਆਨ ਅਤੇ ਹੁਨਰ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਦੌਰ ਨੇ ਸਾਨੂੰ ਸਿਖਾਇਆ ਹੈ ਕਿ ਆਫ਼ਤ ਪ੍ਰਬੰਧਨ ਦੇ ਹੁਨਰ ਦੀ ਕਿੰਨੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਹਰੇਕ ਸਥਿਤੀ ਵਿੱਚ ਇਲਾਜ ਨਾਲ਼ੋਂ ਪਰਹੇਜ਼ ਹਮੇਸ਼ਾ ਹੀ ਬਿਹਤਰ ਹੁੰਦਾ ਹੈ । ਐੱਨ. ਆਈ. ਡੀ. ਐੱਮ. ਤੋਂ ਪੁੱਜੇ ਜੀ. ਆਈ. ਡੀ. ਆਰ. ਆਰ. ਦੇ ਮੁਖੀ ਡਾ. ਅਜਿੰਦਰ ਵਾਲੀਆ ਨੇ ਇਸ ਮੌਕੇ ਬੋਲਦਿਆਂ ਆਪਣੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਆਫ਼ਤ ਪ੍ਰਬੰਧਨ ਦੇ ਵਿਸ਼ੇ ਨੂੰ ਉਚੇਰੀ ਸਿੱਖਿਆ ਦੇ ਸਾਰੇ ਅਦਾਰਿਆਂ ਵਿੱਚ ਵਿਸ਼ੇ ਵਜੋਂ ਪ੍ਹੜਾਏ ਜਾਣ ਸੰਬੰਧੀ ਕਦਮ ਉਠਾਏ ਜਾ ਰਹੇ ਹਨ ਅਤੇ ਇਸ ਨਾਲ਼ ਸੰਬੰਧਤ ਅਕਾਦਮਿਕ ਖੋਜ ਕਾਰਜ ਉਲੀਕੇ ਅਤੇ ਕਰਵਾਏ ਜਾ ਰਹੇ ਹਨ ।
ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕਿਹਾ ਕਿ ਇਤਿਹਾਸ ਨੇ ਸਾਨੂੰ ਸਿਖਾਇਆ ਹੈ ਕਿ ਆਫ਼ਤ ਪ੍ਰਬੰਧਨ ਦੇ ਬੁਨਿਆਦੀ ਨੇਮਾਂ ਅਤੇ ਲੋੜ ਪੈਣ ਉੱਤੇ ਉਠਾਏ ਜਾ ਸਕਣ ਵਾਲ਼ੇ ਮੁੱਢਲੇ ਕਦਮਾਂ ਬਾਰੇ ਪਤਾ ਹੋਣਾ ਬਹੁਤ ਹੀ ਕਾਰਗਰ ਸਿੱਧ ਹੁੰਦਾ ਹੈ। ਇਸ ਲਈ ਸਿੱਖਿਆ ਅਦਾਰਿਆਂ ਵਿੱਚ ਇਸ ਸੰਬੰਧੀ ਸਿਖਲਾਈ ਦਿੱਤੀ ਜਾਣੀ ਜ਼ਰੂਰੀ ਹੈ । ਹਰਜੋਤ ਵਾਲੀਆ ਵੱਲੋਂ ਸੰਬੋਧਨ ਕਰਦਿਆਂ ਐੱਨ. ਡੀ. ਆਰ. ਐੱਫ. ਦੀ ਸਥਾਪਨਾ ਦੇ ਹਵਾਲੇ ਨਾਲ਼ ਗੱਲ ਕਰਦਿਆਂ ਇਸ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ ਗਿਆ । ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਈ.ਐੱਮ.ਆਰ.ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੇ ਵਿਸ਼ੇ ਨਾਲ਼ ਸੰਬੰਧਤ ਡਿਜੀਟਲ ਅਕਾਦਮਿਕ ਸਮੱਗਰੀ ਦੇ ਨਿਰਮਾਣ ਬਾਰੇ ਪ੍ਰੋੜਤਾ ਕਰਦਿਆਂ ਆਪਣੇ ਵਿਭਾਗ ਵਿਖੇ ਉਪਲਬਧ ਸਰੋਤਾਂ ਬਾਰੇ ਜਾਣਕਾਰੀ ਦਿੱਤੀ । ਪ੍ਰੋਗਰਾਮ ਡਾਇਰੈਕਟਰ ਡਾ. ਨਿੰਮੀ ਜਿੰਦਲ ਵੱਲੋਂ ਇਸ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਬਿਆਨ ਕਰਦਿਆਂ ਇਸ ਵਿਸ਼ੇ ਦੀ ਲੋੜ ਅਤੇ ਮਹੱਤਵ ਬਾਰੇ ਦੱਸਿਆ ਗਿਆ ।

Advertisement
Advertisement
Advertisement
Advertisement
Scroll to Top