Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ

ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ

ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ
ਪਟਿਆਲਾ , 7 ਅਕਤੂਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੁਰਾਗ ਵਰਮਾ ਆਈ. ਏ. ਐਸ., ਮੁੱਖ ਸਕੱਤਰ, ਪੰਜਾਬ ਸਰਕਾਰ, ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਕਿ ਬੇਸ਼ਕ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਟਿਆਲਾ- ਸਰਹੰਦ ਸੜਕ ਨੂੰ ਚਹੁ-ਮਾਰਗੀ ਬਣਾਉਣ ਦਾ ਕਾਰਜ ਅਰੰਭਿਆ ਹੋਇਆ ਹੈ ਤੇ ਬੜੇ ਲੰਮੇ ਸਮੇਂ ਤੋਂ ਇਸ ਕਾਰਜ ਦੀ ਲੋੜ ਤੇ ਉਡੀਕ ਵੀ ਸੀ। ਇਸ ਨੂੰ ਜਲਦੀ ਨੂੰ ਮੁਕੰਮਲ ਕਰਵਾਇਆ ਜਾਵੇ । ਪ੍ਰੋਫੈਸਰ ਬੜੂੰਗਰ ਨੇ ਕਿਹਾ ਕਿ ਉਨਾਂ ਵੱਲੋਂ ਪਿਛਲੀਆਂ ਸਰਕਾਰਾਂ/ਮੁੱਖ ਮੰਤਰੀਆਂ ਨੂੰ ਵੀ ਇਸ ਸੰਬੰਧੀ ਬੇਨਤੀਆਂ ਕਰਦੇ ਹੋਏ ਚਿੱਠੀਆਂ ਮੌਜੂਦਾ ਮੁੱਖ ਮੰਤਰੀ ਸਾਹਿਬ ਨੂੰ ਵੀ ਲਿਖੀਆਂ ਸਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜਦੋਂ 2022 ਈ. ਨੂੰ 15 ਅਗਸਤ ਦੇ ਅਜ਼ਾਦੀ ਦਿਵਸ ਮੌਕੇ ਪਹੁੰਚੇ ਸਨ, ਉਦੋਂ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਤਤਕਾਲੀਨ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਲਿਖਤੀ ਅਤੇ ਜ਼ਬਾਨੀ ਰੂਪ ਵਿਚ ਵੀ ਬੇਨਤੀ ਕੀਤੀ ਸੀ ।
ਉਹਨਾਂ ਕਿਹਾ ਕਿ ਭਲਾ ਹੋਇਆ ਹੁਣ ਕਾਰਜ ਗਤੀਸ਼ੀਲਤਾ ਨਾਲ ਜਾਰੀ ਹੈ ਤੇ ਪਟਿਆਲਾ-ਸਰਹੰਦ ਰੋਡ ਉਤੇ ਵੱਡੇ ਵੱਡੇ ਖਡੇ ਬਣੇ ਹੋਏ ਹਨ। ਹਰ ਤਰ੍ਹਾਂ ਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪ੍ਰੋਫੈਸਰ ਬਡੁੰਗਰ ਨੇ ਮੁੱਖ ਸਕੱਤਰ ਅਨੁਰਾਗ ਵਰਵਾ ਨੂੰ ਸੰਬੋਧਨ ਨੂੰ ਹੁੰਦਿਆਂ ਕਿਹਾ ਕਿ ਪਿਛਲੇ ਦਿਨੀ ਆਪਣੇ ਨਗਰ ਚਲੈਲਾ ਵਿਖੇ ਆਏ ਸੀ। ਸੜਕੀ ਰਸਤੇ ਰਾਹੀਂ ਆਪ ਜੀ ਨੇ ਵੀ ਉਸ ਕਠਿਨਾਈ ਨੂੰ ਜ਼ਰੂਰ ਮਹਿਸੂਸ ਕੀਤਾ ਹੋਵੇਗਾ । ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਕਾ ਸਰਹੰਦ ਦੇ ਲਾਸਾਨੀ ਅਤੇ ਅਦੁੱਤੀ ਸ਼ਹੀਦਾਂ (ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ) ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ 25, 26, 27 ਦਸੰਬਰ ਨੂੰ ਭਾਰੀ ਸ਼ਹੀਦੀ ਸਭਾ ਹੁੰਦੀ ਹੈ। ਇਸੇ ਸੜਕੀ ਰਸਤੇ ਰਾਹੀਂ ਬਠਿੰਡਾ, ਸੰਗਰੂਰ, ਪਟਿਆਲਾ ਅਤੇ ਹਰਿਆਣਾ ਦੇ ਕਈ ਜਿਲ੍ਹਿਆਂ ਅਤੇ ਰਾਜਸਥਾਨ ਤੋਂ ਵੀ ਭਾਰੀ ਗਿਣਤੀ ਵਿਚ ਸੰਗਤਾਂ ਸਮੂਲੀਅਤ ਕਰਦੀਆਂ ਹਨ। ਇਹ ਸਿਲਸਲਾ ਹਰ ਸਾਲ 1 ਨਵੰਬਰ ਤੋਂ 31 ਜਨਵਰੀ ਤੱਕ ਬਾਦਸਤੂਰ ਜਾਰੀ ਰਹਿੰਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਬੰਧਤ ਮਹਿਕਮੇ ਨੂੰ ਹਦਾਇਤ ਜਾਰੀ ਕਰਕੇ ਸੜਕ ਦੀ ਤੁਰੰਤ ਮੁਰੰਮਤ ਕਰਾਉਣ ਦੀ ਖੇਚਲ ਕਰਨਾ ।

Advertisement
Advertisement
Advertisement
Advertisement
Scroll to Top