Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਮਲਟੀਪਰਪਜ ਸਕੂਲ ’ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼

ਮਲਟੀਪਰਪਜ ਸਕੂਲ ’ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼

ਮਲਟੀਪਰਪਜ ਸਕੂਲ ’ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼
– ਅੰਡਰ-14 ਤਹਿਤ ਲੜਕੇ ਕ੍ਰਿਕਟ ਤੇ ਅੰਡਰ 17/19 ਲੜਕੇ ਬਾਸਕਟਬਾਲ ਦੇ ਮੁਕਾਬਲੇ ਆਰੰਭ
ਪਟਿਆਲਾ : ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼ ਜਿਲ੍ਹਾ ਖੇਡ ਪ੍ਰਤੀਯੋਗਤਾ ਦੇ ਪ੍ਰਧਾਨ-ਕਮ-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਰਵਿੰਦਰ ਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਬੰਧਕ ਸਕੱਤਰ ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਹਰਮਨਦੀਪ ਕੌਰ ਸੈਕਸ਼ਨ ਅਫਸਰ ਦੀ ਯੋਗ ਅਗਵਾਈ ਹੇਠ ਤੇ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਦੀ ਦੇਖ ਰੇਖ ਹੇਠ ਹੋਇਆ । ਇਹ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਅਤੇ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬਰਾਂਚ, ਪੰਜਾਬੀ ਬਾਗ ਪਟਿਆਲਾ ਵਿਖੇ ਚੱਲ ਰਹੇ ਹਨ। ਸੋਮਵਾਰ ਨੂੰ ਅੰਡਰ-14 ਤਹਿਤ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਵਿੱਚ ਪਹਿਲਾ ਮੈਚ ਮੋਗਾ ਅਤੇ ਫਾਜ਼ਿਲਕਾ ਦੇ ਵਿਚਕਾਰ ਖੇਡਿਆ ਗਿਆ। ਇਸ ਵਿੱਚ ਫਾਜ਼ਿਲਕਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ। ਦੂਸਰਾ ਮੈਚ ਤਰਨਤਾਰਨ ਤੇ ਬਰਨਾਲਾ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਬਰਨਾਲਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਟੂਰਨਾਮੈਂਟ ਇੰਚਾਰਜ ਅਤੇ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਉਕਤ ਮੁਕਾਬਲੇ ਬਹੁਤ ਹੀ ਸੁਚੱਜੇ ਢੰੰਗ ਨਾਲ ਕਰਵਾਏ ਜਾ ਰਹੇ ਹਨ । ਜਿਸ ਵਿੱਚ ਖਿਡਾਰੀ ਬਹੁਤ ਹੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਬਰਾਬਰ ਭਾਗ ਲੈ ਰਹੇ ਹਨ । ਇਸ ਮੌਕੇ ਕੋਚ ਅਮਰਜੋਤ ਸਿੰਘ, ਬਲਵਿੰਦਰ ਸਿੰਘ ਜੱਸਲ, ਅਮਰਿੰਦਰ ਸਿੰਘ ਬਾਬਾ, ਰਜਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਮੱਖਣ ਸਿੰਘ, ਪਰਵੀਨ ਕੁਮਾਰ, ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਕੌਰ, ਇਰਵਨਦੀਪ ਕੌਰ, ਸਾਲਨੀ ਚੋਪੜਾ ਤੇ ਗੁਰਿੰਦਰ ਸਿੰਘ ਸਮੇਤ ਹੋਰ ਹਾਜਰ ਸਨ ।

Advertisement
Advertisement
Advertisement
Advertisement
Scroll to Top