Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ
-ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ
-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ
-ਕਿਹਾ, ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ‘ਚ ਲੈ ਕੇ ਆਉਣ
ਪਟਿਆਲਾ, 7 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਅੱਜ ਸ਼ਾਮ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿੰਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ । ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top